ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 1 ਮਰੀਜ਼ਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 27 ਨਵੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 15085 ਮਿਲੇ ਹਨ ਜਿਨ੍ਹਾਂ ਵਿੱਚੋਂ 12910 ਮਰੀਜ਼ ਠੀਕ ਹੋ ਗਏ ਅਤੇ 1901 ਕੇਸ ਐਕਟਿਵ ਹਨ । ਜਦਕਿ 274 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 7 ਮਰੀਜ਼ ਠੀਕ ਹੋਏ ਹਨ ਅਤੇ 156 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇੱਕ ਕੋਵਿਡ ਮਰੀਜ਼ ਦੀ ਮੌਤ ਹੋਈ ਹੈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ ,ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 20 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 9 ਕੇਸ, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 112 ਕੇਸ ਸ਼ਾਮਲ ਹਨ।