← ਪਿਛੇ ਪਰਤੋ
ਚੰਡੀਗੜ੍ਹ, 29 ਨਵੰਬਰ 2020 - ਹਰਿਆਣਾ ਦੀਆਂ ਸਾਰੀਆਂ ਖਾਪ ਪੰਚਾਇਤਾਂ ਵੱਲੋਂ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਉਹ ਦਿੱਲੀ ਦੇ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨਾਂ ਦੇ ਧਰਨੇ 'ਚ ਸ਼ਾਮਿਲ ਹੋਣਗੇ। ਭਲਕੇ ਤੀਹ ਨਵੰਬਰ ਨੂੰ ਉਹ ਇਕੱਠੇ ਹੋ ਕੇ ਦਿੱਲੀ ਵੱਲ ਵਧਣਗੇ ਅਤੇ ਧਰਨੇ 'ਚ ਹਿੱਸਾ ਲੈਣਗੇ। ਇਸ ਦੌਰਾਨ ਹਰਿਆਣਾ ਖਾਪ ਪ੍ਰਧਾਨ ਅਤੇ ਦਾਦਰੀ ਵਿਧਾਇਕ ਸੋਮਬੀਰ ਸਾਂਗਵਾਨ ਨੇ ਕਿਹਾ ਨੇ ਕੇਂਦਰ ਸਰਕਾਰ ਨੂੰ ਆਪਣੇ ਖੇਤੀ ਕਾਨੂੰਨਾਂ 'ਤੇ ਮੁੜ ਵਿਚਾਰ ਕਰਨ ਦੀ ਵੀ ਅਪੀਲ ਕੀਤੀ।
Total Responses : 265