ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 1 ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 29 ਨਵੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 15376 ਮਿਲੇ ਹਨ ਜਿਨ੍ਹਾਂ ਵਿੱਚੋਂ 13043 ਮਰੀਜ਼ ਠੀਕ ਹੋ ਗਏ ਅਤੇ 2056 ਕੇਸ ਐਕਟਿਵ ਹਨ। ਜਦਕਿ 277 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 130 ਮਰੀਜ਼ ਠੀਕ ਹੋਏ ਹਨ ਅਤੇ 113 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਇਕ ਮਰੀਜ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 3 ਕੇਸ, ਡੇਰਾਬਸੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 7 ਕੇਸ,ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਘੜੁੰਆ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 12 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 11 ਕੇਸ, ਲਾਲੜੂ ਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 78 ਕੇਸ ਸ਼ਾਮਲ ਹਨ।