ਨਵੀਂ ਦਿੱਲੀ, 30 ਨਵੰਬਰ 2020 - ਕਿਸਾਨ ਯੂਨੀਅਨਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਵਿੱਢੇ ਸੰਘਰਸ਼ ਵਿੱਚ ਜਿੱਥੇ ਕੇਂਦਰ ਕਿਸਾਨਾਂ ਨਾਲ ਸ਼ਰਤਾਂ ਮਿੱਥ ਕੇ ਗੱਲਬਾਤ ਦੀ ਪੇਸ਼ਕਸ਼ ਕਰ ਰਿਹਾ ਸੀ, ਉਸੇ ਵਿਚਕਾਰ ਹੁਣ ਖ਼ਬਰਾਂ ਇਹ ਆ ਰਹੀਆਂ ਨੇ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਦੇ ਗੱਲਬਾਤ ਦਾ ਸੱਦਾ ਦੇ ਰਹੀ ਹੈ।
ਮੀਡੀਆ ਵਿੱਚ ਛਪੀਆਂ ਖ਼ਬਰਾਂ ਮੁਤਾਬਕ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫੋਨ ਰਾਹੀਂ ਗੱਲ ਕਰਦਿਆਂ ਬਿਨਾਂ ਸ਼ਰਤ ਗੱਲਬਾਤ ਦਾ ਸੱਦਾ ਦਿੱਤਾ ਹੈ।