← ਪਿਛੇ ਪਰਤੋ
ਨਵੀਂ ਦਿੱਲੀ, 01 ਦਸੰਬਰ 2020 - ਨਵੀਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਮਾਮਲੇ 'ਚ ਦਿੱਲੀ ਪੁਲਿਸ ਨੇ ਕਿਸਾਨਾਂ 'ਤੇ ਐਫ ਆਈ ਆਰ ਦਰਜ ਕੀਤੀ ਹੈ। ਇਹ ਐਫਆਈਆਰ ਅਣਪਛਾਤੇ ਲੋਕਾਂ ਖਿਲਾਫ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ਸਿੰਘੂ ਸਰਹੱਦੀ ‘ਤੇ ਹੋਏ ਹੰਗਾਮੇ ਕਾਰਨ ਦੰਗੇ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਵੱਖ ਵੱਖ ਧਾਰਾਵਾਂ ਵਿਚ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਅਲੀਪੁਰ ਥਾਣੇ ਵਿਚ ਦਰਜ ਕੀਤੀ ਗਈ ਹੈ।
Total Responses : 265