ਕਿਸਾਨਾਂ ਅਤੇ ਕੇਂਦਰ ਵਿਚਕਾਰ ਮੀਟਿੰਗ ਰਹੀ ਬੇਸਿੱਟਾ
ਨਵੀਂ ਦਿੱਲੀ, 1 ਦਸੰਬਰ 2020 - ਕਿਸਾਨਾਂ ਦੀ ਕੇਂਦਰ ਦੇ ਮੰਤਰੀਆਂ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਭੁਲੇਖਾ ਹੈ ਕਿ ਇਸ ਮਸਲੇ ਨੂੰ ਲਟਕਾਉਣ ਨਾਲ ਕਿਸਾਨ ਘਰਾਂ ਨੂੰ ਪਰਤ ਜਾਣਗੇ।
ਉਗਰਾਹਾਂ ਨੇ ਕਿਹਾ ਕਿ ਅੱਜ ਮੀਟਿੰਗ ਚ ਖੇਤੀ ਮੰਤਰੀ ਬੇਵੱਸ ਨਜ਼ਰ ਆਏ ਤੇ ਓਹਨਾ ਕੋਲ ਕਿਸਾਨਾਂ ਦੇ ਸਵਾਲਾਂ ਦੇ ਕੋਈ ਜਵਾਬ ਨਹੀਂ ਸਨ। ਉਨ੍ਹਾਂ ਕਿਹਾ ਕਿ ਜਦੋਂ ਤਕ ਪ੍ਰਧਾਨ ਮੰਤਰੀ ਆਪਣੀ ਅੜੀ ਨਹੀਂ ਛਡ ਦੇ ਓਦੋਂ ਤੱਕ ਇਹ ਮਸਲਾ ਹੱਲ ਨਹੀਂ ਹੋਣਾ। ਕਿਸਾਨਾਂ ਨੇ ਕਿਹਾ ਕਿ ਮੋਦੀ ਜਿੱਦ 'ਤੇ ਅੜਿਆ ਹੋਇਆ ਹੈ ਅਤੇ ਉਹ ਨਹੀਂ ਚਾਹੁੰਦਾ ਕਿ ਖੇਤੀ ਕਾਨੂੰਨ ਵਾਪਿਸ ਲਏ ਜਾਣ ਅਤੇ ਜਿਸ ਕਾਰਨ ਖੇਤੀ ਮੰਤਰੀ ਦੇ ਚਿਹਰੇ ਤੋਂ ਲੱਗ ਰਿਹਾ ਸੀ ਕਿ ਉਹ ਖੁਦ ਕੋਈ ਵੀ ਫੈਸਲਾ ਨਹੀਂ ਲੈ ਸਕਦਾ ਜੋ ਕਿ ਸਿਰਫ ਕਮੇਟੀ ਬਣਾਉਣ ਲਈ ਕਹਿ ਰਿਹਾ ਸੀ ਜਿਸ ਨੂੰ ਕਿ ਕਿਸਾਨਾਂ ਵੱਲੋਂ ਰੱਦ ਕਰ ਦਿੱਤਾ ਗਿਆ। ਕੇਂਦਰ ਨੇ ਕਿਸਾਨਾਂ ਨੂੰ ਅਗਲੀ ਮੀਟਿੰਗ ਲਈ 3 ਤਰੀਕ ਨੂੰ ਦੁਬਾਰਾ ਸੱਦਾ ਦਿੱਤਾ ਹੈ।
ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਸਾਡੇ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਵਧੀਆ ਰਹੀ। ਇਸ ਮਸਲੇ ਦੇ ਜਲਦੀ ਹੱਲ ਹੋਣ ਦੀ ਉਮੀਦ ਹੈ। ਕਿਸਾਨਾਂ ਨੂੰ ਅਗਲੀ ਮੀਟਿੰਗ ਲਈ 3 ਤਾਰੀਕ ਨੂੰ ਮੁੜ ਸੱਦਾ ਦਿੱਤਾ ਗਿਆ ਹੈ।