ਹਰਦਮ ਮਾਨ
ਸਰੀ, 2 ਦਸੰਬਰ 2020 - ਪੰਜਾਬ ਭਵਨ ਸਰੀ ਦੇ ਬਾਨੀ ਅਤੇ ਸੁੱਖੀ ਬਾਠ ਮੋਟਰਜ਼ ਦੇ ਸੀਈਓ ਸੁੱਖੀ ਬਾਠ ਨੇ ਮੋਦੀ ਸਰਕਾਰ ਦੇ ਕਾਲੇ ਕਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਅੰਨਦਾਤਾ ਕਿਸਾਨ ਦਾ ਬਹੁਤ ਵੱਡਾ ਯੋਗਦਾਨ ਹੈ।
ਸੁੱਖੀ ਬਾਠ ਨੇ ਕਿਸਾਨਾਂ ਦੇ ਦਿੱਲੀ ਚੱਲੋ ਸੱਦੇ ਦੌਰਾਨ ਜਿਲਾ ਮਾਨਸਾ ਦੇ ਪਿੰਡ ਕਿਲੀ ਚਹਿਲਾਂ ਦੇ ਕਿਸਾਨ ਧੰਨਾ ਸਿੰਘ ਦੇ ਇਕ ਹਾਦਸੇ ਦੌਰਾਨ ਮਾਰੇ ਜਾਣ ਉਪਰ ਡੂਘਾ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਮਰਹੂਮ ਧੰਨਾ ਸਿੰਘ ਨੂੰ ਕਿਸਾਨੀ ਸੰਘਰਸ਼ ਦਾ ਸ਼ਹੀਦ ਕਰਾਰ ਦਿੰਦਿਆਂ ਉਸ ਦੀ ਪਤਨੀ ਮਨਜੀਤ ਕੌਰ ਅਤੇ ਪਰਿਵਾਰ ਨੂੰ ਪੰਜਾਬ ਭਵਨ ਸਰੀ ਵੱਲੋਂ ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਹੋਰ ਪਰਵਾਸੀਆਂ ਨੂੰ ਵੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ਦੇ ਨਾਲ ਮਾਲੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com