ਰਵੀ ਜੱਖੂ
ਸਿੰਘੂ ਬਾਰਡਰ 5 ਦਸੰਬਰ 2020 - ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਸਿਹਤ ਖ਼ਰਾਬ ਹੋਣ ਮਗਰੋਂ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ 'ਚ ਲਿਜਾਇਆ ਗਿਆ ਸੀ, ਜਿੱਥੋਂ ਉਹ ਚੈਕ ਅਪ ਕਰਾ ਕੇ ਉਹ ਵਾਪਸ ਅੰਦੋਲਨ 'ਚ ਆ ਗਏ।
ਇਸ ਸੰਬੰਧੀ ਬਾਬੂਸ਼ਾਹੀ ਨਾਲ ਗੱਲ ਕਰਦਿਆਂ ਪਾਰਟੀ ਦੇ ਜਰਨਲ ਸਕੱਤਰ ਉਂਕਾਰ ਸਿੰਘ ਨੇ ਦੱਸਿਆ ਕਿ ਰਾਜੇਵਾਲ ਦੀ ਸਿਹਤ ਬਿਲਕੁਲ ਠੀਕ ਹੈ ਤੇ ਉਹ ਅੱਜ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਵੀ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਬਾਰਡਰ 'ਤੇ ਧਰਨਾ ਦੇ ਰਹੇ ਰਾਜੇਵਾਲ ਬੀਤੇ ਕੱਲ੍ਹ ਥਕਾਨ ਮਹਿਸੂਸ ਕਰ ਰਹੇ ਸਨ ਤੇ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ 'ਚ ਲਿਆਂਦਾ ਗਿਆ ਸੀ। ਪਰ ਹੁਣ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।