ਰਵੀ ਜੱਖੂ
ਨਵੀਂ ਦਿੱਲੀ 5 ਦਸੰਬਰ 2020 - ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਪੰਜਵੇਂ ਗੇੜ ਮੀਟਿੰਗ ਹੋਣ ਜਾ ਰਹੀ ਹੈ। ਜਿਸਦੇ ਕਰ ਕੇ ਕਿਸਾਨ ਆਗੂ ਦਿੱਲੀ ਦੇ ਵਿਗਿਆਨ ਭਵਨ ਵਿੱਚ ਪਹੁੰਚ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਤੋਂ ਸ਼ੁਰੂ ਹੋਇਆ ਇਹ ਅੰਦੋਲਨ ਜਿਸਨੂੰ ਪੂਰੇ ਦੇਸ਼ ਦਾ ਸਾਥ ਮਿਲ ਰਿਹਾ ਹੈ। ਬੀਤੇ 10 ਦਿਨਾਂ ਤੋਂ ਲਗਾਤਾਰ ਕਿਸਾਨ ਦਿੱਲੀ ਬਾਰਡਰ 'ਤੇ ਬੈਠੇ ਹਨ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਬੀਤੀ ਦਿਨੀਂ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਕਿ ਜੇ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਵਾਪਸ ਨਾ ਲਏ ਗਏ ਤਾਂ ਪੂਰੇ ਦੇਸ਼ ਭਰ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
https://www.facebook.com/BabushahiDotCom/videos/210568983924432