ਨਵੀਂ ਦਿੱਲੀ, 5 ਦਸੰਬਰ 2020 - ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਪੰਜਵੇਂ ਗੇੜ ਦੀ ਮੀਟਿੰਗ ਹੋ ਰਹੀ ਹੈ ਅਤੇ ਇਸ ਦੌਰਾਨ ਕਿਸਾਨ ਆਪਣੇ ਸਟੈਂਡ 'ਤੇ ਅੜੇ ਹੋਏ ਹਨ, ਜਦੋਂ ਕਿ ਸਰਕਾਰ ਉਨ੍ਹਾਂ ਨੂੰ ਮਨਾਉਣ 'ਤੇ ਲੱਗੀ ਹੋਈ ਹੈ। ਜਾਣਕਾਰੀ ਮਿਲ ਰਹੀ ਹੈ ਅਤੇ ਕਿ ਜਦੋਂ ਕਿਸਾਨਾਂ ਨੇ ਸਰਕਾਰ ਨੂੰ ਦੋ-ਟੁੱਕ ਸੁਣਾਈ ਕਿ ਉਹ ਦੱਸਣ ਕਿ ਕਾਨੂੰਨ ਰੱਦ ਹੋ ਸਕਦੇ ਹਨ ਜਾਂ ਨਹੀਂ ਅਤੇ ਇਹ ਕਹਿ ਕੇ ਉਹ ਮੀਟਿੰਗ ਦਾ ਬਾਈਕਾਟ ਕਰਨ ਹੀ ਲੱਗੇ ਸਨ ਤਾਂ ਖੇਤੀਬਾੜੀ ਮੰਤਰੀ ਵੱਲੋਂ ਉਨ੍ਹਾਂ ਨੂੰ ਰੁਕਣ ਦੀ ਅਪੀਲ ਕੀਤੀ ਗਈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ 'ਤੇ ਲਿਖਤੀ ਭਰੋਸਾ ਦਿੱਤਾ ਹੈ।
ਲਿਖਤੀ ਭਰੋਸਾ ਦੇਣ ਤੋਂ ਬਾਅਦ ਸਰਕਾਰ ਵੱਲੋਂ ਕਿਸਾਨਾਂ ਤੋਂ ਥੋੜ੍ਹਾ ਸਮਾਂ ਲਿਆ ਗਿਆ ਹੈ ਉਹ ਆਪਣੀ ਵੱਖ ਮੀਟੀਮਗ ਕਰ ਰਹੇ ਹਨ ਅਤੇ ਇਸ ਦੌਰਾਨ ਕਿਸਾਨ ਬਾਹਰ ਆ ਕੇ ਰੋਟੀ ਖਾ ਰਹੇ ਹਨ ਅਤੇ ਇਸ ਵਾਰ ਵੀ ਕਿਸਾਨ ਆਪਣਾ ਖਾਣਾ ਨਾਲ ਲੈ ਕੇ ਆਏ ਹਨ ਅਤੇ ਸਰਕਾਰ ਦਾ ਸਰਕਾਰੀ ਖਾਣਾ ਖਾਣ ਤੋਂ ਮਨ੍ਹਾਂ ਕਰ ਦਿੱਤਾ ਗਿਆ।