ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 6 ਦਸੰਬਰ 2020 ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਕੇਂਦਰ ਸਰਕਾਰ ਵਲੋਂ ਦੋ ਕਿਸਾਨਾਂ ਪ੍ਰਤੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਚ ਸ਼ੁਰੂ ਕੀਤੇ ਅੰਦੋਲਨ ਦੀ ਸਫਲਤਾ ਤੇ ਕਿਸਾਨਾਂ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੱਜ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਸਦੇ 7 ਦਸੰਬਰ ਨੂੰ ਸਵੇਰੇ 8.30 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਉਪਰੰਤ ਗੁਰਬਾਣੀ ਕੀਰਤਨ ਸਿਮਰਨ ਉਪਰੰਤ ਕਿਸਾਨਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਜਾਵੇਗੀ।
ਮੈਨੇਜਰ ਜਰਨੈਲ ਸਿੰਘ ਬੂਲੇ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਸਮਾਗਮ ਚ ਸ਼ਾਮਲ ਹੋ ਕੇ ਕਿਸਾਨਾਂ ਦੀ ਚੜ੍ਹਦੀਕਲਾ ਲਈ ਅਰਦਾਸ ਕਰਨ ਦੀ ਅਪੀਲ ਕੀਤੀ। ਅੱਜ ਸ਼੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸਮਾਗਮ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰ ਬੀਬੀ ਗੁਰਪ੍ਰੀਤ ਕੌਰ , ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ , ਗਿਆਨੀ ਗੁਰਪ੍ਰੀਤ ਸਿੰਘ ਐਡੀਸਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ , ਭਾਈ ਸਤਨਾਮ ਸਿੰਘ , ਭਾਈ ਹਰਜਿੰਦਰ ਸਿੰਘ ਚੰਡੀਗੜ੍ਹ , ਚੈਚਲ ਸਿੰਘ , ਭੁਪਿੰਦਰ ਸਿੰਘ ਆਰ ਕੇ , ਰਣਜੀਤ ਸਿੰਘ ਆਰ ਕੇ , ਜਰਨੈਲ ਸਿੰਘ ਲੇਖਾਕਾਰ , ਕੁਲਵਿੰਦਰ ਸਿੰਘ ਸਹਾਇਕ ਲੇਖਾਕਾਰ , ਕੁਲਵਿੰਦਰ ਸਿੰਘ , ਇੰਦਰਜੀਤ ਸਿੰਘ ਸਟੋਰ ਕੀਪਰ ਬਿਜਲੀ , ਸੁਖਜਿੰਦਰ ਸਿੰਘ , ਜਥੇ ਗੁਰਦਿਆਲ ਸਿੰਘ ਖਾਲਸਾ , ਤੇ ਬੀਬੀ ਬਲਜੀਤ ਕੌਰ ਕਮਾਲਪੁਰ ਆਦਿ ਨੇ ਸ਼ਿਰਕਤ ਕੀਤੀ।