ਨਿਰਵੈਰ ਸਿੰਘ ਸਿੰਧੀ
ਮਮਦੋਟ, 6 ਦਸੰਬਰ 2020 - ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਅਤੇ ਧਰਮ ਸਿੰਘ ਸਿੱਧੂ ਅਤੇ ਮੰਗਲ ਸਿੰਘ ਜ਼ਿਲ੍ਹਾ ਆਗੂ ਦੀ ਅਗਵਾਈ 'ਚ ਜ਼ੋਨ ਮਮਦੋਟ ਅਤੇ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਕਰੀ ਕਲਾ, ਖੰਭਾ, ਮੱਤੜ ਉਤਾੜ, ਰਾਓ ਕੇ, ਜਵਾਏ ਸਿੰਘ ਵਾਲਾ, ਲੱਖਾ ਸਿੰਘ ਵਾਲਾ, ਜੱਲੋ ਕਿ ਆਦਿ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਦਿੱਲੀ ਸੰਘਰਸ਼ 'ਚ ਸ਼ਾਮਲ ਹੋਣ ਲਈ ਜਥੇਬੰਦੀ ਦਾ ਦੂਜਾ ਜਥਾ 11 ਦਸੰਬਰ ਨੂੰ ਸੈਂਕੜੇ ਟਰੈਕਟਰ-ਟਰਾਲੀਆਂ ਸਮੇਤ ਫ਼ਿਰੋਜ਼ਪੁਰ ਤੋਂ ਰਵਾਨਾ ਹੋਵੇਗਾ, ਜਿਸ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਅੰਦੋਲਨ ਲੋਕ ਅੰਦੋਲਨ ਬਣ ਗਿਆ ਹੈ ਅਤੇ ਸਮਾਜ ਦਾ ਹਰੇਕ ਵਰਗ ਇਸ ਸੰਘਰਸ਼ 'ਚ ਸ਼ਾਮਲ ਹੋ ਕੇ ਮਾਣ ਮਹਿਸੂਸ ਕਰ ਰਿਹਾ ਹੈ। ਇਸ ਮੌਕੇ ਬੂਟਾ ਸਿੰਘ ਕਰੀ ਕਲਾ, ਬਲਰਾਜ ਸਿੰਘ, ਫੁੰਮਣ ਸਿੰਘ, ਮੇਜਰ ਸਿੰਘ, ਅਮਰ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਮੰਗਲ ਸਿੰਘ, ਸ਼ਾਮ ਸਿੰਘ, ਪਰਮਜੀਤ ਕੌਰ ਆਦਿ ਹਾਜ਼ਰ ਸਨ।