← ਪਿਛੇ ਪਰਤੋ
ਨਵੀਂ ਦਿੱਲੀ, 11 ਦਸੰਬਰ 2020 - ਕਿਸਾਨ ਜਥੇਬੰਦੀਆਂ ਦੁਆਰਾ ਸ਼ੁੱਕਰਵਾਰ ਸ਼ਾਮ ਨੂੰ ਹੋਈ ਮੀਟਿੰਗ 'ਚ ਆਪਣੀ ਅਗਲੀ ਰਣਨੀਤੀ ਬਾਰੇ ਮਹਿਜ਼ ਪ੍ਰੈੱਸ ਨੂੰ ਬਾਈਟ ਰਾਹੀਂ ਹੀ ਜਾਣਕਾਰੀ ਦਿੱਤੀ ਗਈ ਹੈ। ਰੋਜ਼ ਦੀ ਤਰ੍ਹਾਂ ਅੱਜ ਕਿਸਾਨਾਂ ਨੇ ਕੋਈ ਪ੍ਰੈੱਸ ਕਾਨਫਰੰਸ ਨਹੀਂ ਕੀਤੀ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਫਿਲਹਾਲ ਕਿਸਾਨਾਂ ਦਾ ਰੇਲਾਂ ਰੋਕਣ ਬਾਰੇ ਕੋਈ ਵੀ ਪਲਾਨ ਨਹੀਂ ਹੈ। ਅੱਜ ਦੀ ਮੀਟਿੰਗ 'ਚ ਸਿਰਫ 12 ਅਤੇ 14 ਦਸੰਬਰ ਦੇ ਪ੍ਰੋਗਰਾਮਾਂ ਬਾਰੇ ਹੀ ਵਿਚਾਰ ਚਰਚਾ ਹੋਈ ਹੈ। ਦਿੱਲੀ-ਜੈਪੁਰ ਹਾਈਵੇਅ ਨੂੰ ਵੀ ਜਾਮ ਕੀਤਾ ਜਾਵੇਗਾ। ਉੱਥੇ ਹੀ ਉਨ੍ਹਾਂ ਕਿਹਾ ਕਧਿਰਨੇ 'ਚ ਲੱਗੇ ਪੋਸਟਰਾਂ ਨਾਲ ਉਨ੍ਹਾਂ ਦਾ ਕੋਈ ਵੀ ਸਬੰਧ ਨਹੀਂ ਹੈ।
Total Responses : 265