ਪਹਿਲੀ ਵਾਰ ਐਮਪੀ ਬਣਨ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਵੱਖ ਵੱਖ ਪਿੰਡਾਂ ਵਿੱਚ ਕੀਤਾ ਧੰਨਵਾਦੀ ਦੌਰਾ
ਰਿਪੋਰਟਰ_ਰੋਹਿਤ ਗੁਪਤਾ
ਗੁਰਦਾਸਪੁਰ, 10 ਜੂਨ 2024 - ਅੱਜ ਜ਼ਿਲ੍ਹਾ ਗੁਰਦਾਸਪੁਰ ਤੋਂ ਪਹਿਲੀ ਵਾਰ ਚੁਣੇ ਗਏ ਲੋਕ ਸਭਾ ਸੰਸਦ ਮੈਂਬਰ ਸ:ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਕੇ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ ਕੀਤਾ ਗਿਆ। ਇਸੇ ਲੜੀ ਦੇ ਤਹਿਤ ਪਿੰਡ ਸ਼ਾਹਪੁਰ ਜਾਜਨ ਵਿਖੇ ਮੱਖਣ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਧੰਨਵਾਦੀ ਦੌਰਾ ਕਰਨ ਪਹੁੰਚੇ ਸ:ਸੁਖਜਿੰਦਰ ਸਿੰਘ ਰੰਧਾਵਾ ਦਾ ਵੋਟਰਾਂ ਤੇ ਸਪੋਟਰਾਂ ਵੱਲੋਂ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੋਈ ਇਤਿਹਾਸਿਕ ਜਿੱਤ ਤੇ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ ਕੀਤਾ ਗਿਆ ਤੇ ਉੱਥੇ ਹੀ ਆਮ ਆਦਮੀ ਪਾਰਟੀ ਦੇ ਹਲਕਾ ਇਨਚਾਰਜ ਵੱਲੋਂ ਬੀਤੇ ਦਿਨੀ ਬਸਤਾ ਫੜਨ ਵਾਲੇ ਬਿਆਨ ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਹੋਇਆ ਰੰਧਾਵਾ ਨੇ ਕਿਹਾ ਕਿ ਉਹ ਇਸ ਪਿੰਡ ਵਿੱਚੋਂ ਵੀ ਜਿੱਤੇ ਹਨ ਤੇ ਪੂਰੇ ਹਲਕੇ ਵਿੱਚੋਂ ਵੀ ਇਤਿਹਾਸਿਕ ਜਿੱਤ ਪ੍ਰਾਪਤ ਕੀਤੀ ਹੈ।
ਰੰਧਾਵਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਜੁਗਲੇਬਾਜੀ ਨੂੰ ਸਮਝ ਚੁੱਕੇ ਹਨ ਜਿਸ ਕਰਕੇ ਹੁਣ ਝਾੜੂ ਦਾ ਖਲਾਰਾ ਪੈ ਚੁੱਕਾ ਹੈ।ਰੰਧਾਵਾ ਨੇ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਅਗਲੀਆਂ ਹੋਣ ਵਾਲੀਆਂ ਪੰਜ ਜਿਮਨੀ ਚੋਣਾਂ ਬਹੁਤ ਸ਼ਾਨ ਨਾਲ ਜਿੱਤਣਗੇ ਤੇ ਉਹ ਆਪਣੀ ਜੰਗ ਨੂੰ ਇਸੇ ਤਰ੍ਹਾਂ ਜਾਰੀ ਰੱਖਣ।
ਇਸ ਮੌਕੇ ਪਿੰਡ ਵਾਸੀਆਂ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਦੱਸਿਆ ਕਿ ਜੋ ਉਹਨਾਂ ਨੂੰ ਦੇ ਫਰੀ ਵਾਲੀ ਕਣਕ ਮਿਲਦੀ ਹੈ ਉਸ ਵਿੱਚ ਵੱਡੀ ਘਪਲਾ ਕੀਤਾ ਜਾਂਦੀ ਹੈ ਜਿਸ ਤੇ ਰੰਧਾਵਾ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਘਪਲਾ ਕਰਨ ਵਾਲੇ ਡਿਪੂ ਹੋਲਡਰ ਜਾਂ ਫੂਡ ਸਪਲਾਈ ਇੰਸਪੈਕਟਰ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਇਸ ਆਵਾਜ ਨੂੰ ਲੋਕ ਸਭਾ ਵਿੱਚ ਉਠਾਇਆ ਜਾਵੇਗਾ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਲੋਕ ਸਭਾ ਸੰਸਦ ਮੈਂਬਰ ਕੰਗਨਾ ਰਨੌਤ ਅਤੇ ਪੰਜਾਬ ਦੇ ਮੁੱਖ ਮੰਤਰੀ ਤੇ ਤਿੱਖੇ ਨਿਸ਼ਾਨੇ ਸਾਧੇ ਗਏ।