ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਸ਼ੈਰੀ ਕਲਸੀ
- ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀ ਬਾਂਹ ਫੜ੍ਹੀ
ਰੋਹਿਤ ਗੁਪਤਾ
ਬਟਾਲਾ/ਗੁਰਦਾਸਪੁਰ 3 ਦਸੰਬਰ 2023 - ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਤੇ ਕਿਸਾਨਾਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਣ ਲਈ ਦ੍ਰਿੜ ਸੰਕਲਪ ਹੈ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਦਸੰਬਰ ਮਹਿਨੇ ਦੇ ਪਹਿਲ੍ਹੇ ਦਿਨ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਗੰਨੇ ਦੀ ਕੀਮਤ 11 ਰੁਪਏ ਵਧਾਈ ਗਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਵਿੱਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਹੋਰ ਵੀ ਖੁਸ਼ਖਬਰੀਆਂ ਮਿਲਣਗੀਆਂ।
ਇਸ ਮੌਕੇ ਗੰਨਾ ਕਾਸ਼ਤਕਾਰਾਂ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦਾ ਰੇਟ ਵੱਧਾ ਕੇ ਕਿਸਾਨਾਂ ਦੀ ਬਾਂਹ ਫੜੀ ਹੈ, ਜਿਸ ਲਈ ਉਹ ਸਰਕਾਰ ਦੇ ਰਿਣੀ ਹਨ। ਇਸ ਮੌਕੇ ਜਗਜੀਤ ਸਿੰਘ , ਨਿਰਮਲ ਸਿੰਘ, ਬਿਕਰਮਜੀਤ ਸਿੰਘ ਤਲਵੰਡੀ, ਜੋਗਿੰਦਰ ਸਿੰਘ ਤਲਵੰਡੀ, ਕੁਲਦੀਪ ਸਿੰਘ ਰਸੂਲਪੁਰ, ਜਤਿੰਦਰ ਸਿੰਘ, ਬਲਵਿੰਦਰ ਸਿੰਘ ਤੇ ਸਤਨਾਮ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ, ਜਿਸ ਨੇ ਹਮੇਸ਼ਾਂ ਉਨਾਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਸੁਣੀਆਂ ਅਤੇ ਹੱਲ ਕੀਤੀਆਂ।