← ਪਿਛੇ ਪਰਤੋ
ਸੁਖਜਿੰਦਰ ਸਿੰਘ ਰੰਧਾਵਾ ਨੇ ਸਵਰਗੀ ਮਨਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
ਧਾਰੋਵਾਲੀ, 7 ਸਤੰਬਰ 2024- ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਰਦਾਰ ਇਕਬਾਲ ਸਿੰਘ ਸੇਵਾ ਮੁੱਕਤ ਜ਼ਿਲਾ ਵੈਟਨਰੀ ਇੰਸਪੈਕਟਰ ਦੀ ਸਤਿਕਾਰਯੋਗ ਮਾਤਾ ਸਵਰਗੀ ਮਨਜੀਤ ਕੌਰ ਦੀ ਅੰਤਿਮ ਅਰਦਾਸ ਗੁਰਦੁਆਰਾ ਸੈਦਾ ਸਿੰਘ ਜੀ ਪਿੰਡ ਧਾਰੋਵਾਲੀ ਵਿਖੇ ਪਹੁੰਚ ਕੇ ਆਪਣੀ ਹਾਜ਼ਰੀ ਲਵਾਈ ਤੇ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਨਤਮਸਤਕ ਹੋ ਕੇ ਸਵਰਗੀ ਮਾਤਾ ਮਨਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਜਿਲਾ ਕਾਂਗਰਸ ਦੇਹਾਤੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਜਨਾਲਾ ਸਰਦਾਰ ਹਰਪ੍ਰਤਾਪ ਸਿੰਘ ਅਜਨਾਲਾ ਜੀ ਦੇ ਨਾਲ ਪਿੰਡ ਅਬਦਾਲ ਵਿਖੇ ਐਸ ਐਚ ਓ ਸਰਦਾਰ ਹਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਜਗਦੀਸ਼ ਕੌਰ ਦਾ ਅਫਸੋਸ ਪ੍ਰਗਟ ਕੀਤਾ ਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਇਸ ਮੌਕੇ ਤੇ ਸਰਦਾਰ ਬਲਵਿੰਦਰ ਸਿੰਘ ਰੰਧਾਵਾ ਵਾਈਸ ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸ਼ਖ਼ਸੀਅਤਾਂ ਹਾਜ਼ਰ ਸਨ ਮੀਡੀਆ ਨਾਲ ਇਹ ਜਾਣਕਾਰੀ ਰੰਧਾਵਾ ਪਰਿਵਾਰ ਦੇ ਮੈਂਬਰ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
Total Responses : 25561