← ਪਿਛੇ ਪਰਤੋ
ਅਧਿਆਪਕ ਦਿਵਸ ਮੌਕੇ ਕੰਪਿਊਟਰ ਅਧਿਆਪਕਾਂ ਤੇ ਲਾਠੀਚਾਰਜ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ, 7 ਸਤੰਬਰ 2024: ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਪੰਜਾਬ ਨੇ ਅਧਿਆਪਕ ਦਿਵਸ ਦੇ ਮੌਕੇ ਕੰਪਿਊਟਰ ਅਧਿਆਪਕਾਂ ਤੇ ਉਪਰ ਹੋਏ ਲਾਠੀ ਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਅਤੇ ਸੂਬਾ ਪ੍ਰੈੱਸ ਸਕੱਤਰ ਅੰਮ੍ਰਿਤ ਪਾਲ ਸਿੰਘ ਨੇ ਕਿਹਾ ਕਿ ਕੱਲ ਅਧਿਆਪਕ ਦਿਵਸ ਮੌਕੇ ਤੇ ਇੱਕ ਪਾਸੇ ਦਾ ਸਰਕਾਰ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਕੇ ਜਿੱਥੇ ਅਧਿਆਪਕਾਂ ਦਾ ਸਰਕਾਰ ਸਨਮਾਨ ਕਰ ਰਹੀ ਸੀ ਉੱਥੇ ਹੀ ਸੰਗਰੂਰ ਵਿਖੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਜੋ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸੀ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਤੇ ਪਾਣੀ ਦੀਆਂ ਬੁਸ਼ਾਰਾਂ ਅਤੇ ਲਾਠੀ ਚਾਰਜ ਕੀਤਾ ਗਿਆ ਜਿਨ੍ਹਾਂ ਵਿੱਚੋਂ ਬਹੁ ਗਿਣਤੀ ਵਿੱਚ ਇਸਤਰੀ ਅਧਿਆਪਕ ਸਨ। ਸੂਬਾ ਪ੍ਰਧਾਨ ਨੇ ਅੱਗੇ ਕਿਹਾ ਕਿ ਜੋ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਕਰਨ ਦੇ ਖੋਖਲੇ ਦਾਅਵੇ ਕਰ ਰਹੀ ਹੈ ਉਸ ਨਾਲ ਅਸਲ ਸੱਚ ਅਧਿਆਪਕਾਂ ਤੇ ਲਾਠੀ ਚਾਰਜ ਕਰਕੇ ਸਾਹਮਣੇ ਆ ਗਿਆ ਜੋ ਕਿ ਨਿੰਦਣ ਯੋਗ ਹੈ ।ਉਹਨਾਂ ਸਰਕਾਰ ਨੂੰ ਕਿਹਾ ਇਸ ਤਰ੍ਹਾਂ ਕੋਈ ਵੀ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਸਭ ਵਰਗ ਦੇ ਅਧਿਆਪਕਾਂਵਾਂ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕਰੇ ਨਾ ਕਿ ਉਹਨਾਂ ਦੀ ਆਵਾਜ਼ ਨੂੰ ਦਬਾਵੇ ।
Total Responses : 25561