ਸਰਕਾਰ ਅਧਿਆਪਕਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਹੁਣ ਤੱਕ ਰਹੀ ਨਾਕਾਮ:- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 15 ਸਤੰਬਰ 2024:-
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਭਗਵੰਤ ਮਾਨ ਸਰਕਾਰ ਜੋ ਕਿ ਸਿੱਖਿਆ ਵਿੱਚ ਵੱਡੇ ਪੱਧਰ ਤੇ ਕ੍ਰਾਂਤੀਕਾਰੀ ਤਬਦੀਲੀ ਨੂੰ ਲੈ ਕੇ ਬਣੀ ਸੀ ਪਰ ਢਾਈ ਸਾਲ ਬੀਤਣ ਮਗਰੋਂ ਵੀ ਸਰਕਾਰ ਅਧਿਆਪਕਾਂ ਦੇ ਮਸਲੇ, ਵਿਦਿਆਰਥੀਆਂ ਦੇ ਮਸਲੇ ਹੱਲ ਕਰਨ ਤੇ ਨਾਕਾਮਯਾਬ ਸਾਬਿਤ ਹੋਈ ਹੈ। ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਤੇ ਵੱਖ ਵੱਖ ਵਰਗਾਂ ਦੀਆਂ ਤਰੱਕੀਆਂ ਲੰਬੇ ਸਮੇਂ ਤੋਂ ਪੈਂਡਿੰਗ ਹਨ। ਪਿਛਲੇ ਸਾਲ ਵਾਪਸ ਲਈ ਹੋਂਈਆਂ ਗ੍ਰਾਂਟਾਂ ਹੁਣ ਤੱਕ ਸਰਕਾਰ ਵੱਲੋਂ ਜਾਰੀ ਨਹੀਂ ਕੀਤੀਆਂ ਗਈਆਂ। ਜਿਸ ਨਾਲ ਅਧਿਆਪਕਾਂ ਅਤੇ ਦੁਕਾਨਦਾਰਾਂ ਦੇ ਆਪਸੀ ਰਿਸ਼ਤੇ ਵਿੱਚ ਤਰੇੜਾਂ ਆ ਚੁੱਕੀਆਂ ਹਨ ਕਈ ਥਾਵਾਂ ਤੋਂ ਤਾਂ ਅਧਿਆਪਕਾਂ ਨੂੰ ਕੋਰਟ ਕਚਹਿਰੀਆਂ ਵਿੱਚ ਖਿੱਚਣ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਕੰਪਿਊਟਰ ਅਧਿਆਪਕ ਰੈਗੂਲਰ ਹੋਣ ਨੂੰ ਲੈ ਕੇ ਲਗਾਤਾਰ ਧਰਨੇ ਤੇ ਹਨ। ਬਦਲੀਆਂ ਵਿੱਚ ਵੱਡੇ ਪੱਧਰ ਤੇ ਡਾਟਾ ਮਿਸ ਮੈਚ ਹੋਣ ਕਰਕੇ ਅਧਿਆਪਕਾਂ ਨੂੰ ਦੁਬਾਰਾ ਮੌਕਾ ਹੀ ਨਹੀਂ ਦਿੱਤਾ ਗਿਆ। ਬਦਲੀਆਂ ਨੂੰ ਪਾਰਦਰਸ਼ੀ ਢੰਗ ਨਾਲ ਕਰਨ ਵਿੱਚ ਸਰਕਾਰ ਨਾ ਕਾਮਯਾਬ ਰਹੀ ਹੈ। ਯੋਗਤਾ ਸੁਧਾਰ ਪ੍ਰੋਗਰਾਮ ਦੇ ਲਈ ਲਏ ਜਾ ਰਹੇ ਪੇਪਰਾਂ ਨੇ ਅਧਿਆਪਕਾਂ ਨੂੰ ਪੜ੍ਹਨੇ ਪਾਇਆ ਹੋਇਆ ਹੈ। ਇਸ ਯੋਗਤਾ ਸੁਧਾਰ ਪ੍ਰੋਗਰਾਮ ਕਰਕੇ ਅਧਿਆਪਕਾਂ ਦੀ ਖੱਜਲ ਖੁਆਰੀ ਦਿਨੋ ਦਿਨ ਵਧਦੀ ਜਾ ਰਹੀ ਹੈ। ਪ੍ਰਾਇਮਰੀ ਸਕੂਲਾਂ ਵਿੱਚ ਜਮਾਤ ਵਾਰ ਅਧਿਆਪਕ ਦੇਣ ਦੇ ਨਾਲ ਅਨੇਕਾਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਅਧਿਆਪਕ ਹੋਣ ਚਾਹੇ ਬੇਰੋਜ਼ਗਾਰ ਅਧਿਆਪਕ ਸਾਰੇ ਹੀ ਸਰਕਾਰ ਖਿਲਾਫ ਸੰਘਰਸ਼ ਦੇ ਰਾਹ ਤੇ ਹਨ । ਸਰਕਾਰ ਜੋ ਵੱਡੇ ਵੱਡੇ ਵਾਅਦੇ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਬਜਬਾਗ ਦਿਖਾ ਕੇ ਸੱਤਾ ਵਿੱਚ ਆਈ ਸੀ ਉਹਨਾਂ ਕੀਤੇ ਸਾਰੇ ਵਾਅਦਿਆਂ ਤੋਂ ਅੱਜ ਮੁਨਕਰ ਹੋ ਚੁੱਕੀ ਹੈ।ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਜੁਗ ਪ੍ਰਗਟ ਸਿੰਘ, ਹਰਵਿੰਦਰ ਸਿੰਘ ਸੰਧੂ,ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸਾਥੀਆਂ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਾਰੇ ਮਸਲੇ ਹੱਲ ਕਰੇ ਤੇ ਸਕੂਲਾਂ ਵਿੱਚ ਪੜ੍ਹਾਈ ਦਾ ਸਾਜ਼ਗਾਰ ਮਾਹੌਲ ਬਣਾਵੇ।