ਨਸ਼ਾ ਤਸਕਰ ਹੈਰੋਇਨ ਸਮੇਤ ਕੀਤਾ ਕਾਬੂ
- ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ : ਡੀਐਸਪੀ ਸੁਖਦੀਪ ਸਿੰਘ
ਮਨਜੀਤ ਸਿੰਘ ਢੱਲਾ
ਜੈਤੋ,15 ਸਤੰਬਰ 2024 - ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਲਗਾਤਾਰ ਰੇਡਾਂ ਅਤੇ ਨਾਕਾਬੰਦੀ ਕਰ ਕੇ ਇਸ ਨਾਲ ਜੁੜੇ ਲੋਕਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਸ੍ਰੀ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇੰਸਪੈਕਟਰ ਰਾਜੇਸ਼ ਕੁਮਾਰ ਇੰਚਾਰਜ ਸੀ.ਆਈ.ਏ ਜੈਤੋ ਦੀ ਅਗਵਾਈ ਹੇਠ ਸ:ਥ. ਅੰਗਰੇਜ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਸ਼ਹਿਰ ਜੈਤੋ ਤੋਂ ਚੱਲ ਕੇ ਪਿੰਡ ਸੇਵੇਵਾਲਾ ਸਾਈਡ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਨੇੜੇ ਪੁਲ ਸੂਆ ਬਠਿੰਡਾ ਰੋਡ ਜੈਤੇ ਪੁੱਜੀ ਤਾਂ ਸਾਹਮਣੇ ਪੁਲ ਸੂਆ ਕੰਸੀ ਪਾਸ ਇੱਕ ਮੋਨਾ ਨੌਜਵਾਨ ਬੱਬੀ ਪੁੱਤਰ ਚਿਮਨ ਲਾਲ ਵਾਸੀ ਸਾਧਾ ਵਾਲੀ ਬਸਤੀ, ਮੋਗਾ ਜਿਸ ਦੇ ਹੱਥ ਵਿੱਚ ਪਾਰਦਰਸੀ ਮੋਮੀ ਲਿਫਾਫਾ ਫੜਿਆ ਹੋਇਆ ਸੀ. ਬੈਠਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਜਿਸ ਨੂੰ ਸ਼ੱਕ ਦੀ ਬਨਾਹ ਪਰ ਕਾਬੂ ਕਰਕੇ ਉਸ ਦੇ ਹੱਥ ਵਿੱਚ ਫੜੇ ਪਾਰਦਰਸੀ ਮੇਮੀ ਲਿਫਾਫੇ ਨੂੰ ਚੈਕ ਕੀਤਾ ਤਾਂ ਉਸ ਵਿੱਚੋਂ 100 ਗ੍ਰਾਂਮ ਹੈਰੋਇਨ ਬ੍ਰਾਮਦ ਹੋਈ ਜਿਸਤੇ ਥਾਣਾ ਜੈਤੋ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਕੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਕਤ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਰੀਦਕੋਟ ਪੁਲਿਸ ਨਸ਼ਿਆਂ ਅਤੇ ਕ੍ਰਾਈਮ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੰਧ ਹੈ। ਡੀਐਸਪੀ ਸੁਖਦੀਪ ਸਿੰਘ ਜੈਤੋ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੁਲੀਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਹਨਾਂ ਕਿਹਾ ਕਿ ਅਸੀਂ ਦਿਨ ਰਾਤ ਇੱਕ ਕਰਕੇ ਸਮਾਜ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਾਂ।