ਰੋਟਰੀ ਕਲੱਬ ਫ਼ਰੀਦਕੋਟ ਨੇ 3 ਲੋੜਵੰਦ ਵਿਦਿਆਰਥੀਆਂ ਦੀ ਸਾਲ ਦੀ ਫ਼ੀਸ ਭਰੀ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 15 ਸਤੰਬਰ 2024 - ਅਜੋਕੇ ਸਮਾਜ ’ਚ ਅਸੀਂ ਕਿਸੇ ਦੀ ਅਗਰ ਸਹੀ ਰੂਪ ’ਚ ਤਰੱਕੀ ਚਾਹੁੰਦੇ ਹਾਂ ਤਾਂ ਸਾਨੂੰ ਉਸ ਨੂੰ ਵਿਦਿਆ ਦਾ ਦਾਨ ਦੇਣਾ ਚਾਹੀਦਾ ਹੈ। ਸਿੱਖਿਆ ਕਿਸੇ ਵੀ ਸਧਾਰਣ ਇਨਸਾਨ ਨੂੰ ਸਫ਼ਲ ਇਨਸਾਨ ਬਣਾ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰੋਟਰੀ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਤਿੰਨ ਲੋੜਵੰਦ ਵਿਦਿਆਰਥੀਆਂ ਦੀ ਸਾਲ ਦੀ ਫ਼ੀਸ ਜਮ੍ਹਾਂ ਕਰਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰੋਟਰੀ ਕਲੱਬ ਦੇ ਸੀਨੀਅਰ ਆਗੂ ਅਸ਼ੋਕ ਸੱਚਰ ਨੇ ਕਿਹਾ ਦੱਸਿਆ ਕਿ ਕਲੱਬ ਵੱਲੋਂ ਪਹਿਲਾਂ ਵੀ ਲੋੜਵੰਦ ਬੱਚਿਆਂ ਦੀ ਫ਼ੀਸਾਂ ਭਰੀਆਂ ਗਈਆਂ ਹਨ।
ਇਸ ਮੌਕੇ ਰੋਟਰੀ ਕਲੱਬ ਦੇ ਆਰਸ਼ ਸੱਚਰ, ਪਿ੍ਰਤਪਾਲ ਸਿੰਘ ਕੋਹਲੀ, ਭਾਰਤ ਭੂਸ਼ਨ ਸਿੰਗਲਾ, ਸੰਜੀਵ ਗਰਗ ਵਿੱਕੀ, ਕੇਵਲ ਕਿ੍ਰਸ਼ਨ ਕਟਾਰੀਆ, ਕੇ.ਪੀ.ਸਿੰਘ ਸਰਾਂ ਹਾਜ਼ਰ ਸਨ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਰੋਟਰੀ ਕਲੱਬ ਦੇ ਮੈਂਬਰਾਂ ਨੂੰ ਜੀ ਆਇਆਂ ਨੂੰ ਆਖਦਿਆਂ, ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਅੰਤ ’ਚ ਸਕੂਲ ਦੇ ਡਾਇਰੈਕਟਰ ਪਿ੍ਰੰਸੀਪਲ ਸੇਵਾ ਸਿੰਘ ਚਾਵਲਾ ਨੇ ਸਭ ਦਾ ਧੰਨਵਾਦ ਕੀਤਾ।