ਜਤਿੰਦਰ ਰੋਮੀ ਅਬਰਾਵਾ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਸ਼੍ਰੋਮਣੀ ਅਕਾਲੀ ਦਲ ਦਰਜਨ ਆਹੁਦੇਦਾਰਾਂ ਦੇ ਨਾਲ 'ਆਪ' ਚ ਸ਼ਾਮਿਲ
- ਐਮ ਐਲ ਏ ਨੀਨਾ ਮਿੱਤਲ ਨੇ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਨੂੰ ਪਾਰਟੀ ਚਿੰਨ ਨਾਲ ਕੀਤਾ ਸਨਮਾਨਿਤ
ਕੁਲਵੰਤ ਸਿੰਘ ਬੱਬੂ
ਰਾਜਪੁਰਾ,18 ਸਤੰਬਰ 2024: ਸ਼੍ਰੌਮਣੀ ਅਕਾਲੀ ਦਲ ਨੂੰ ਰਾਜਪੁਰਾ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕਾ ਰਾਜਪੁਰਾ ਵਿਧਾਇਕਾ ਮੈਡਮ ਨੀਨਾ ਮਿੱਤਲ ਦੀ ਮੌਜੂਦਗੀ ਵਿੱਚ ਜਤਿੰਦਰ ਸਿੰਘ ਰੋਮੀ ਅਬਰਾਵਾ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਸ਼੍ਰੋਮਣੀ ਅਕਾਲੀ ਦਲ ਅਤੇ ਸੈਣੀ ਮਹਾਂ ਸਭਾ ਮਾਲਵਾ ਜੋਨ ਪੰਜਾਬ ਦੇ ਪ੍ਰਧਾਨ ਅਤੇ ਸਤਵਿੰਦਰ ਸਿੰਘ ਮਿਰਜ਼ਾਪੁਰ ਬਲਾਕ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਗਵਾਈ ਹੇਠ ਅਮਰਜੀਤ ਸਿੰਘ ਅਬਰਾਵਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ, ਗੁਰਪ੍ਰੀਤ ਸਿੰਘ ਜੋਨੀ ਪ੍ਰਧਾਨ ਐਸੀ ਵਰਗ ਸਰਕਲ ਪ੍ਰਧਾਨ ਬਨੂੜ, ਧਰਮਪਾਲ ਪੰਚ ਮਿਰਜ਼ਾਪੁਰ, ਜਗਜੀਤ ਸਿੰਘ ਸਧਰੋਰ ਪ੍ਰਧਾਨ ਸਰਕਲ ਰਾਜਪੁਰਾ, ਧਰਮਿੰਦਰ ਸਿੰਘ ਸਧਰੋਰ, ਕਮਲਜੀਤ ਸਿੰਘ ਦੁਬਾਲੀ ਪ੍ਰਧਾਨ ਰਾਜਪੁਰਾ ਦਿਹਾਤੀ ਬੀਸੀ ਵਿੰਗ ਆਦਿ ਕਰੀਬ ਇਕ ਦਰਜਨ ਆਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।
ਇਸ ਮੌਕੇ ਸ਼੍ਰੌਮਣੀ ਅਕਾਲੀ ਦਲ ਛੱਡ ਕੇ ਆਪ ਸਾਮਿਲ ਹੋਈ ਸਮੂਹ ਟੀਮ ਨੂੰ ਸ੍ਰੀ ਅਜੇ ਮਿੱਤਲ ਨੇ ਵੀ ਮੁਬਾਰਕਾਂ ਦਿੱਤੀਆਂ।ਇਸ ਮੌਕੇ ਹਲ਼ਕਾ ਰਾਜਪੁਰਾ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਪ ਵਿਚ ਸ਼ਾਮਿਲ ਹੋਏ ਸਮੂਹ ਅਹੁਦੇਦਾਰਾਂ ਨੂੰ ਪਾਰਟੀ ਚਿੰਨ ਨਾਲ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਰਕਾਰ ਆਪ ਦੇ ਦੁਆਰ ਤਹਿਤ ਲੋਕ ਮਿਲਣੀ ਪ੍ਰੋਗਰਾਮ, ਜਨ ਸੁਵਿਧਾ ਕੈਂਪ ਆਦਿ ਰਾਹੀ ਲੋਕਾਂ ਨੂੰ ਘਰ ਘਰ ਜਾ ਕੇ ਸਹੂਲਤਾਂ ਮੁਹੱਈਆ ਕਰਵਾਉਣ ਦਾ ਤਹੱਈਆ ਕੀਤਾ ਹੈ।ਜਿਸ ਦਾ ਪਬਲਿਕ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਇਨ੍ਹਾਂ ਸਹੂਲਤਾਂ ਨੂੰ ਵੇਖਦਿਆਂ ਲੋਕਾਂ ਨੇ ਧੜਾਧੜ ਆਮ ਆਦਮੀ ਪਾਰਟੀ ਨਾਲ ਜੁੜ ਕੇ ਨਾਲ ਚੱਲਣ ਦਾ ਪੱਕਾ ਮਨ ਬਣਾ ਲਿਆ ਹੈ।
ਉਨ੍ਹਾਂ ਕਿਹਾ ਕਿ ਹਲਕਾ ਰਾਜਪੁਰਾ ਚ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਕਾਸ ਕਾਰਜ ਕਰਵਾਉਣ ਦੀ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ।ਇਸ ਮੌਕੇ ਆਪ ਵਿੱਚ ਸ਼ਾਮਿਲ ਹੋਏ ਜਤਿੰਦਰ ਸਿੰਘ ਰੋਮੀ ਅਬਰਾਵਾ ਅਤੇ ਸਤਵਿੰਦਰ ਸਿੰਘ ਮਿਰਜ਼ਾਪੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਕੰਮਾਂ ਤੇ ‘ਆਪ’ ਦੀਆਂ ਨੀਤੀਆਂ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਵੱਲੋਂ ਹਲਕੇ ਚ ਨਿਰਪੱਖਤਾ ਨਾਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋ ਪ੍ਰਭਾਵਿਤ ਹੋ ਕੇ ਆਪ ਦਾ ਪੱਲਾ ਫੜਿਆ ਹੈ। ਹੋਰਨਾਂ ਤੋਂ ਇਲਾਵਾ ਐਡਵੋਕੇਟ ਲਵੀਸ ਮਿੱਤਲ, ਜਗਦੀਪ ਸਿੰਘ ਅਲੂਣਾ, ਗੁਰਤੇਜ ਸਿੰਘ, ਜਸਵਿੰਦਰ ਸਿੰਘ ਲਾਲਾ, ਅਮਰਿੰਦਰ ਸਿੰਘ ਮੀਰੀ, ਗੁਰਸ਼ਰਨ ਸਿੰਘ ਵਿੱਰਕ ਸਮੇਤ ਹੋਰ ਵੀ ਮੌਜੂਦ ਸਨ।