ਪਿੰਡ ਸੱਮੂਚੱਕ ਵਿਖੇ ਝੋਨੇ ਦੀ ਫਸਲ ਦੀ ਰਹਿੰਦ-ਖੂੁੰਹਦ ਨਾ ਸਾੜਨ ਲਈ ਕਿਸਾਨਾਂ ਨਾਲ ਮੀਟਿੰਗ
- ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਤੇ ਪੈਲ਼ੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਪਰਾਲੀ ਨਾ ਸਾੜਨ ਦੀ ਅਪੀਲ
ਰੋਹਿਤ ਗੁਪਤਾ
ਦੀਨਾਨਗਰ,(ਗੁਰਦਾਸਪੁਰ), 20 ਸਤੰਬਰ 2024 - ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਿਲੇ ਵਿੱਚ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਈ ਜਾਵੇ, ਦੇ ਸਬੰਧ ਵਿੱਚ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ।
ਅੱਜ ਖੇਤੀਬਾੜੀ ਵਿਭਾਗ ਵਲੋਂ ਦੀਨਾ ਨਗਰ ਵਿਖੇ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਡਾ. ਬਲਜਿੰਦਰ ਸਿੰਘ ਬੈਂਸ ਬਲਾਕ ਖੇਤੀਬਾੜੀ ਅਫਸਰ ਦੀਨਾਨਗਰ ਅਤੇ ਰਜੇਸ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਝੜੋਲੀ ਦੀ ਦੇਖ ਰੇਖ ਹੇਠ ਪਿੰਡ ਸੱਮੂਚੱਕ ਵਿੱਚ ਸਟਬਲ ਬਰਨਿੰਗ ਦੇ ਅਵੇਅਰਨੈਸ ਸਬੰਧੀ ਕੈਂਪ ਲਗਾਇਆ ਗਿਆ।
ਇਸ ਮੌਕੇ ਡਾ. ਬਲਜਿੰਦਰ ਸਿੰਘ ਬੈਂਸ, ਬਲਾਕ ਖੇਤੀਬਾੜੀ ਅਫਸਰ ਦੀਨਾਨਗਰ ਵਲੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਕੈਂਪ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਧਰਤੀ ਵਿਚਲਾ ਜੈਵਿਕ ਮਾਦਾ ਖਤਮ ਹੋ ਜਾਂਦਾ ਹੈ।
ਇਸ ਮੌਕੇ ਰਜੇਸ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਕਿਸਾਨਾਂ ਨੂੰ ਆਪਣੇ ਖਰਚੇ ਘਟਾਉਣ ਲਈ ਸਰਫੇਸ ਸੀਡਰ ਨਾਲ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।
ਗੁਰਪਿੰਦਰ ਸਿੰਘ ਏਟੀਐਮ ਵੱਲੋਂ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਸਕੀਮ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ।
ਕੈਂਪ ਵਿੱਚ ਏ.ਐਸ.ਆਈ ਪਵਨ ਕੁਮਾਰ ,ਜਗਨ ਸਿੰਘ ,ਸੀਡੀਪੀਓ ਦਫਤਰ ਅਤੇ ਬੀ ਡੀ ਪੀ ੳ ਦਫਤਰ ਦੇ ਕਰਮਚਾਰੀ ਵੀ ਸ਼ਾਮਿਲ ਹੋਏ l