ਸੁਖਜਿੰਦਰ ਰੰਧਾਵਾ ਨੇ ਪਿੰਡ ਸਰਜੇਚੱਕ ਵਿਖੇ ਇਕ ਵਿਸ਼ਾਲ ਚੁਣਾਵੀ ਰੈਲੀ ਦੌਰਾਨ ਆਮ ਆਦਮੀ ਪਾਰਟੀ ਨੂੰ ਲਾਏ ਰਗੜੇ
ਡੇਰਾ ਬਾਬਾ ਨਾਨਕ, 7 ਨਵੰਬਰ 2024 - ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਉਨ੍ਹਾਂ ਦੇ ਵੱਡੇ ਭਰਾ ਇੰਦਰਜੀਤ ਸਿੰਘ ਰੰਧਾਵਾ, ਭਤੀਜੇ ਦੀਪ ਇੰਦਰ ਸਿੰਘ ਰੰਧਾਵਾ, ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਉਦੇਵੀਰ ਸਿੰਘ ਰੰਧਾਵਾ ਨੇ ਪਿੰਡ ਸਰਜੇਚੱਕ ਵਿਖੇ ਮਨਿੰਦਰ ਸਿੰਘ ਮੰਨੂ ਦੇ ਗ੍ਰਹਿ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਜਿਮਣੀ ਚੋਣ ਡੇਰਾ ਬਾਬਾ ਨਾਨਕ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਮੁੱਦਿਆਂ ਬਾਰੇ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੂੰ ਹਲਕੇ ਵਿੱਚੋਂ ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਕਿਰਤੀਆਂ, ਕਿਸਾਨਾਂ ਦੀ ਲੁੱਟ ਖਸੁੱਟ ਬੰਦ ਕਰਾਉਣ ਲਈ ਕਾਂਗਰਸ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ ਤਾਂ ਕਿ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਨੂੰ ਆਮ ਆਦਮੀ ਪਾਰਟੀ ਵੱਲੋਂ ਪੈਦਾ ਕੀਤੀ ਗਈ ਅਰਾਜਕਤਾ ਅਤੇ ਕੁਸ਼ਾਸਨ ਨੂੰ ਖਤਮ ਕੀਤਾ ਜਾ ਸਕੇ ਉਹਨਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਪੈਦਾ ਕੀਤੀ ਗਈ ਅਰਾਜਕਤਾ ਲਈ ਭਗਵੰਤ ਮਾਨ ਸਰਕਾਰ ਨੂੰ ਖੂਬ ਰਗੜੇ ਲਾਏ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।