ਐਮ.ਪੀ ਮਨੀਸ਼ ਤਿਵਾੜੀ ਨੇ ਵੱਖ-ਵੱਖ ਪ੍ਰੋਗਰਾਮਾਂ ਚ ਕੀਤੀ ਸ਼ਿਰਕਤ
ਸੈਂਡ ਜੋਂਸ ਹਾਈ ਸਕੂਲ ਵਿਖੇ ਸਲਾਨਾ ਖੇਡਾਂ ਦੀ ਕੀਤੀ ਸ਼ੁਰੂਆਤ; ਪਬਲਿਕ ਮੀਟਿੰਗਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪ੍ਰਮੋਦ ਭਾਰਤੀ
ਚੰਡੀਗੜ੍ਹ, 9 ਨਵੰਬਰ,2024 - ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਲੋਕ ਸਭਾ ਹਲਕੇ ਅੰਦਰ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਸੈਂਟ ਜੋਂਸ ਹਾਈ ਸਕੂਲ, ਸੈਕਟਰ 26 ਵਿਖੇ ਆਯੋਜਿਤ ਸਲਾਨਾ ਸੀਨੀਅਰ ਸਕੂਲ ਖੇਡਾਂ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ। ਖੇਡਾਂ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰਦਿਆਂ, ਤਿਵਾੜੀ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਅਤੇ ਉਨਾਂ ਦੀ ਖੇਡ ਪ੍ਰਤਿਭਾ ਦੀ ਸ਼ਲਾਘਾ ਵੀ ਕੀਤੀ। ਤਿਵਾੜੀ ਨੇ ਕਿਹਾ ਕਿ ਖੇਡਾਂ ਸਾਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਮਜਬੂਤ ਬਣਾਉਂਦੀਆਂ ਹਨ। ਇਸੇ ਤਰ੍ਹਾਂ, ਇਹ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਹਨਾਂ ਨੇ ਸਕੂਲ ਪ੍ਰਬੰਧਕਾਂ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਵੀ ਕੀਤੀ।
ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਰਾਏਪੁਰ ਖੁਰਦ ਵਿਖੇ ਅਯੋਜਿਤ ਇੱਕ ਪਬਲਿਕ ਮੀਟਿੰਗ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਹਨਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਦਾ ਵਾਇਦਾ ਕੀਤਾ। ਸੰਸਦ ਮੈਂਬਰ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਹਨਾਂ ਦੀ ਪ੍ਰਾਥਮਿਕਤਾ ਹੈ।
ਇਸੇ ਤਰ੍ਹਾਂ, ਰਾਜੀਵ ਮਮੋਰੀਅਲ ਸੋਸਾਇਟੀ ਵਲੋਂ ਹੋਟਲ ਸੋਲੀਟੇਅਰ, ਮਨੀਮਾਜਰਾ ਵਿਖੇ ਆਯੋਜਿਤ ਇਕ ਧੰਨਵਾਦੀ ਪ੍ਰੋਗਰਾਮ ਵਿੱਚ ਵੀ ਸੰਸਦ ਮੈਂਬਰ ਤਿਵਾੜੀ ਸ਼ਾਮਿਲ ਹੋਏ। ਇਸ ਦੌਰਾਨ ਚੰਡੀਗੜ੍ਹ ਦੇ ਕਈ ਪਤਵੰਤੇ ਸੱਜਣ ਵੀ ਪਹੁੰਚੇ ਸਨ। ਜਿੱਥੇ ਤਿਵਾੜੀ ਨੇ ਲੋਕਾਂ ਨਾਲ ਸ਼ਹਿਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਤੇ ਚਰਚਾ ਕੀਤੀ।
ਇਸ ਤੋਂ ਬਾਅਦ, ਉਨ੍ਹਾਂ ਨੇ ਪਲਸੌਰਾ ਤੇ ਧਨਾਸ ਆਯੋਜਿਤ ਪਬਲਿਕ ਮੀਟਿੰਗਾਂ ਵਿੱਚ ਵੀ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ, ਉਹਨਾਂ ਨੇ ਕਿਹਾ ਕਿ ਕਲੋਨੀਆਂ ਦੇ ਲੋਕਾਂ ਨੂੰ ਉਹਨਾਂ ਦੇ ਘਰ ਦੇ ਮਾਲਿਕਾਨਾ ਹੱਕ ਮਿਲਣੇ ਚਾਹੀਦੇ ਹਨ। ਬੀਤੇ ਦਿਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੀ ਉਹਨਾਂ ਨੇ ਇਹ ਮੁੱਦਾ ਚੁੱਕਿਆ ਸੀ ਅਤੇ ਲੋਕਾਂ ਨੂੰ ਖਾਲੀ ਪਏ 2000 ਘਰ ਜਲਦੀ ਤੋਂ ਜਲਦੀ ਅਲੋਟ ਕੀਤੇ ਜਾਣ ਦੀ ਮੰਗ ਕੀਤੀ ਸੀ। ਸੰਸਦ ਮੈਂਬਰ ਨੇ ਐਲਾਨ ਕੀਤਾ ਕਿ ਲੋਕਾਂ ਦੀਆਂ ਪੱਕੀ ਮੰਗਾ ਪੂਰੀਆਂ ਨਾ ਹੋਣ ਤੱਕ ਉਹ ਆਰਾਮ ਨਾਲ ਨਹੀਂ ਬੈਠਣਗੇ।
ਇਸ ਦੌਰਾਨ ਤਿਵਾੜੀ ਨੇ ਪਾਰਟੀ ਵਰਕਰਾਂ ਨੂੰ ਸਮਾਜ ਦੇ ਪਿਛੜੇ ਵਰਗ ਦੇ ਲੋਕਾਂ ਦੇ ਹੱਕ ਵਿੱਚ ਕੰਮ ਕਰਨ ਲਈ ਵੀ ਕਿਹਾ। ਤਿਵਾੜੀ ਨੇ ਕਿਹਾ ਕਿ ਪਾਰਟੀ ਦਾ ਸੰਦੇਸ਼ ਘਰ ਘਰ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਚੁੱਕਣਾ ਹਰੇਕ ਵਰਕਰ ਦਾ ਮੁੱਢਲਾ ਫਰਜ਼ ਹੈ।
ਉੱਥੇ ਹੀ, ਚੰਡੀਗੜ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ ਨੇ ਕਿਹਾ ਕਿ ਆਉਂਦੇ ਦਿਨਾਂ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੇ ਹੋਰ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਜਾਣ ਕੇ ਪਹਿਲ ਦੇ ਅਧਾਰ ਤੇ ਸੁਲਝਾਇਆ ਜਾ ਸਕੇ।
- ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਾਬਕਾ ਸਰਪੰਚ ਲਛਮਣ ਸਿੰਘ, ਗੁਰਪ੍ਰੀਤ ਗਾਬੀ ਐੱਮ.ਸੀ, ਨੋਨੀ ਸਿੱਧੂ, ਸੋਨੂੰ ਖਾਨ, ਰਾਜ ਨਾਗਪਾਲ, ਧੀਰਜ ਗੁਪਤਾ ਵੀ ਮੌਜੂਦ ਰਹੇ।