ਮੋਗਾ: ਸੁਰਿੰਦਰ ਸਿੰਘ ਨੇ ਡਿਪਟੀ ਡਾਇਰੈਕਟਰ ਵਜੋਂ ਚਾਰਜ ਸੰਭਾਲਿਆ
- ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕਾਉਂਸਲਿੰਗ 13 ਨਵੰਬਰ ਨੂੰ
ਮੋਗਾ 7 ਨਵੰਬਰ 2024 - ਬੀਤੇਂ ਦਿਨੀਂ ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਨਵੇਂ ਤਰੱਕੀ ਦੇ ਕੇ ਲਗਾਏ ਗਏ ਸ੍ਰੀ ਸੁਰਿੰਦਰ ਸਿੰਘ ਨੇ ਡਿਪਟੀ ਡਾਇਰੈਕਟਰ ਵਜੋਂ ਚਾਰਜ ਸੰਭਾਲਿਆ ਅਤੇ ਇਸ ਮੌਕੇ ਡੇਅਰੀ ਵਿਕਾਸ ਵਿਭਾਗ ਵੱਲੋਂ ਸਿੱਖਿਆਰਥੀਆਂ ਲਈ ਚਲਾਈ ਜਾ ਰਹੀ 4 ਹਫਤੇ ਦੀ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਬੈਚ ਸਮਾਪਤੀ ਹੋਣ ਉਪਰੰਤ ਸਿੱਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਸ੍ਰੀ ਸੁਰਿੰਦਰ ਸਿੰਘ ਵੱਲੋਂ ਕੀਤੀ ਗਈ।
ਇਸ ਮੌਕੇ ਭਾਗ ਲੈਣ ਵਾਲੇ ਸਿੱਖਿਆਰਥੀਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਨੇ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸ਼ਤ ਸਬਸਿਡੀ ਦਿਵਾਈ ਜਾਵੇਗੀ। ਉਨ੍ਹਾਂ ਇਲਾਕੇ ਦੇ ਬੇਰੁਜਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ ।
ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰਾ ਨੂੰ ਜਾਗਰੂਕ ਕਰਨ ਲਈ ਵਿਭਾਗ ਵੱਲੋਂ ਸ਼ਹਿਰਾਂ ਵਿੱਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁੱਧ ਉਤਪਾਦਕਾ ਨੂੰ ਜਾਗਰੂਕ ਕਰਨ ਲਈ ਵਿਭਾਗ ਵੱਲੋਂ ਪਿੰਡਾਂ ਵਿੱਚ ਇੱਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾ ਦੱਸਿਆ ਕਿ ਚਾਰ ਹਫਤੇ ਵਾਲੇ ਅਗਲੇ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕਾਉਂਸਲਿੰਗ ਮਿਤੀ 13 ਨਵੰਬਰ ਨੂੰ ਹੈ ਅਤੇ ਹੋਰ ਜਾਣਕਾਰੀ ਲਈ ਟੈਲੀਫੋਨ ਨੰਬਰ 01636-242480 ਤੇ ਕਾਲ ਕਰਕੇ ਸੰਪਰਕ ਕੀਤਾ ਜਾ ਸਕਦਾ ਹੈ।