ਬਟਾਲਾ 'ਚ ਸੁਨਿਆਰੇ ਦੀ ਦੁਕਾਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਮੁਕਾਬਲੇ 'ਚ ਜ਼ਖਮੀ ਗੈਂਗਸਟਰ ਗ੍ਰਿਫ਼ਤਾਰ
ਰੋਹਿਤ ਗੁਪਤਾ
ਗੁਰਦਾਸਪੁਰ 27 ਜੁਲਾਈ 2024- ਬਟਾਲਾ ਪੁਲਿਸ ਨੇ ਡੇਰਾ ਬਾਬਾ ਨਾਨਕ ਵਿਖੇ ਸੁਨਿਆਰੇ ਦੇ ਦੁਕਾਨ ਤੇ ਬੀਤੀ ਦੁਪਹਿਰ ਗੋਲੀਆਂ ਚਲਾਵਾਉਣ ਵਾਲਾ ਗੈਂਗਸਟਰ ਘੇਰ ਲਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਕਾਬਲੇ ਦੌਰਾਨ ਗੈਂਗਸਟਾਰ ਮਲਕੀਤ ਸਿੰਘ ਗੋਲੀ ਲੱਗਣ ਨਾਲ ਜਖਮੀ ਹੋ ਗਿਆ ਤੇ ਉਸ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਪੁਲਿਸ ਵੱਲੋਂ ਮੁਕਾਬਲੇ ਤੋਂ ਬਾਅਦ ਹਿਰਾਸਤ ਵਿੱਚ ਲਏ ਗੈਂਗਸਟਰ ਮਲਕੀਤ ਸਿੰਘ ਦੇ ਸੰਪਰਕ ਕਈ ਗਿਰੋਹਾਂ ਨਾਲ ਦੱਸੇ ਜਾ ਰਹੇ ਹਨ। ਇਸ ਵਲੋਂ ਹੀ ਆਪਣੇ ਸ਼ੂਟਰਾਂ ਰਾਹੀ ਸ਼੍ਰੀ ਹਰਗੋਬਿੰਦਪੁਰ ਦੇ ਸੁਨਿਆਰੇ ਦੀ ਦੁਕਾਨ ਤੇ ਬੀਤੇ ਕੱਲ ਗੋਲੀਆ ਚਲਵਾਈਆਂ ਗਈਆਂ ਸਨ।
ਜਾਣਕਾਰੀ ਅਨੁਸਾਰ ਪਹਿਲਾਂ ਸੁਨਿਆਰੇ ਦੇਸਰਾਜ ਕੋਲੋਂ ਲਾਰੈਂਸ ਬਿਸ਼ਨੋਈ ਦੇ ਨਾਂ ਤੇ 50 ਲੱਖ ਰੁਪਏ ਦੀ ਫਰੋਤੀ ਮੰਗੀ ਗਈ ਸੀ। ਗੈਂਗਸਟਰ ਦੀ ਗ੍ਰਿਫਤਾਰੀ ਤੋਂ ਬਾਅਦ ਵੱਡੇ ਖੁਲਾਸੇ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ ਅਤੇ ਕਈ ਗੋਲੀਬਾਰੀ ਅਤੇ ਫਰੋਤੀ ਦੀਆਂ ਘਟਨਾਵਾਂ ਤੋਂ ਪਰਦਾ ਉੱਠ ਸਕਦਾ ਹੈ। ਇਸ ਦੀ ਗਿਰਫਤਾਰੀ ਤੋਂ ਬਾਅਦ ਇਸ ਦੇ ਹੋਰ ਕਈ ਸਾਥੀਆਂ ਬਾਰੇ ਵੀ ਪੁਲਿਸ ਨੂੰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।