ਸਰਕਾਰੀ ਪਾਲੀਟੈਕਨਿਕ ਕਾਲਜ ਦੇ ਸਟਾਫ ਨੇ ਕਰਵਾਇਆ ਕੋਵਿਡ ਟੀਕਾਕਰਨ
ਅਸ਼ੋਕ ਵਰਮਾ
ਬਠਿੰਡਾ,27ਅਪਰੈਲ2021:ਕੋਵਿਡ ਟੀਕਾਕਰਣ ਮੁਹਿੰਮ ਤਹਿਤ ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਦੇ ਕੈਂਪਸ ਵਿਖੇ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੀ ਮੋਬਾਈਲ ਟੀਮ ਨੰ-6 ਨੇ ਕੋਵਿਡ ਟੀਕਾਕਰਣ ਕੈਂਪ ਲਾਇਆ ਜਿਸ ਦੌਰਾਨ ਕਾਲਜ ਦੇ 75 ਸਟਾਫ ਮੈਬਰਾਂ ਦੇ ਕੋਵਿਡ ਦੀ ਪਹਿਲੀ ਡੋਜ ਲਾਈ ਗਈ। ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਵੱਲੋਂ ਕੋਵਿਡ ਨਿਯਮਾਂ ਦੀ ਪੂਰਨ ਰੂਪ ਵਿੱਚ ਪਾਲਣਾ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਪਿਛਲੇੇ ਸਮੇੇਂ ਦੌਰਾਨ ਵੀ ਕਾਲਜ ਦੇ ਸਟਾਫ ਮੈਬਰਾਂ ਵੱਲੋਂ ਬਠਿੰਡਾ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕੋਵਿਡ ਜਾਗਰੂਕਤਾ ਮੁਹਿੰਮ ਚਲਾਈ ਜਾ ਚੁੱਕੀ ਹੈ। ਉਹਨਾਂ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਪਰਿਵਾਰ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਸਰਕਾਰ ਦੇ ਨਿਯਮਾਂ ਮੁਤਾਬਿਕ ਯੋਗ ਵਿਅਕਤੀਆਂ ਨੂੰ ਟੀਕਾਕਰਣ ਲਈ ਪ੍ਰੇਰਿਤ ਕਰਨ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।