ਕਿਸਾਨਾਂ ਦੇ ਦਿੱਲੀ ਕੂਚ ਦੇ ਐਲਾਨ 'ਤੇ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਪ੍ਰਤੀਕਰਮ।
ਸਰਕਾਰ ਨੇ ਕਿਸਾਨਾਂ ਦੇ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਹੈ।
ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ।
ਇਸੇ ਲਈ ਅਸੀਂ ਕੇਂਦਰ ਸਰਕਾਰ ਦੇ ਨੁਮਾਇੰਦੇ ਵਜੋਂ ਚੰਡੀਗੜ੍ਹ ਆਏ ਹਾਂ।
ਕੁਝ ਮੁੱਦਿਆਂ 'ਤੇ ਸਹਿਮਤੀ ਬਣ ਗਈ ਅਤੇ ਕੁਝ ਮੁੱਦਿਆਂ 'ਤੇ ਕੋਈ ਸਹਿਮਤੀ ਨਹੀਂ ਬਣ ਸਕੀ।
ਉਮੀਦ ਹੈ ਕਿ ਅਗਲੇਰੀ ਗੱਲਬਾਤ ਰਾਹੀਂ ਕੋਈ ਸਮਝੌਤਾ ਹੋ ਜਾਵੇਗਾ।
ਅਸੀਂ ਕਿਸਾਨਾਂ ਨਾਲ ਦੁਬਾਰਾ ਗੱਲਬਾਤ ਕਰਨ ਦੀ ਕੋਸ਼ਿਸ਼ ਕਰਾਂਗੇ।
ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰੇਗੀ