ਕਿਸਾਨ ਮਾਰਚ 'ਤੇ ਬਾਰ ਐਸੋਸੀਏਸ਼ਨ ਦੀ ਚਿੱਠੀ ਦਾ ਸੁਪਰੀਮ ਕੋਰਟ ਨੇ ਦਿੱਤਾ ਜਵਾਬ
CJI ਨੇ ਵਕੀਲਾਂ ਨੂੰ ਕਿਹਾ, ਦਿੱਕਤ ਆਉਂਦੀ ਹੈ ਤਾਂ ਉਹ ਸੂਚਿਤ ਕਰਨ
ਨਵੀਂ ਦਿੱਲੀ : ਕਿਸਾਨਾਂ ਦੇ ਅੰਦੋਲਨ ਕਾਰਨ ਟ੍ਰੈਫਿਕ ਦੀ ਸਮੱਸਿਆ 'ਤੇ ਸੀਜੇਆਈ ਚੰਦਰਚੂੜ ਨੇ ਕਿਹਾ ਕਿ ਜੇਕਰ ਵਕੀਲਾਂ ਨੂੰ ਆਉਣ-ਜਾਣ 'ਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਸੂਚਿਤ ਕਰਨ। ਅਸੀਂ ਐਡਜਸਟ ਕਰਾਂਗੇ। ਬਾਰ ਐਸੋਸੀਏਸ਼ਨ ਨੇ ਇਸ ਸਬੰਧੀ ਸੀਜੇਆਈ ਨੂੰ ਪੱਤਰ ਲਿਖਿਆ ਸੀ।
CJI DY ਚੰਦਰਚੂੜ ਨੇ ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ-NCR 'ਚ ਟ੍ਰੈਫਿਕ ਸਮੱਸਿਆ 'ਤੇ ਵੱਡੀ ਟਿੱਪਣੀ ਕੀਤੀ ਹੈ। ਦੱਸ ਦਈਏ ਕਿ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਆਦਿਸ਼ ਅਗਰਵਾਲ ਨੇ ਸੀਜੇਆਈ ਨੂੰ ਪੱਤਰ ਲਿਖ ਕੇ ਕਿਸਾਨਾਂ ਦੇ ਇਸ ਅੰਦੋਲਨ ਖਿਲਾਫ ਖੁਦ ਨੋਟਿਸ ਲੈਣ ਦੀ ਗੱਲ ਕਹੀ ਸੀ। ਇਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਸੀ ਕਿ ਜੇਕਰ ਵਕੀਲ ਟਰੈਫਿਕ ਸਮੱਸਿਆ ਕਾਰਨ ਅਦਾਲਤ ਵਿੱਚ ਪੇਸ਼ ਨਹੀਂ ਹੁੰਦੇ ਤਾਂ ਕਿਸੇ ਵੀ ਸੂਰਤ ਵਿੱਚ ਫੈਸਲਾ ਨਾ ਦਿੱਤਾ ਜਾਵੇ। ਇਸ 'ਤੇ ਸੀਜੇਆਈ ਨੇ ਕਿਹਾ, ਜੇਕਰ ਵਕੀਲਾਂ ਨੂੰ ਆਉਣ-ਜਾਣ 'ਚ ਕੋਈ ਦਿੱਕਤ ਆਉਂਦੀ ਹੈ ਤਾਂ ਮੈਨੂੰ ਦੱਸੋ, ਅਸੀਂ ਤੁਹਾਨੂੰ ਵੇਖਾਂਗੇ।