ਸੰਗਰੂਰ ਤੋਂ MP ਸਿਮਰਨਜੀਤ ਸਿੰਘ ਮਾਨ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ
- ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਘੱਟ ਗਿਣਤੀ ਸਿੱਖਾਂ ਦੀ ਆਰਥਿਕ ਨਸਲਕੁਸ਼ੀ ਕਰਨਾ ਚਾਹੁੰਦੀ ਹੈ :ਸਰਦਾਰ ਮਾਨ
ਸੁਖਜਿੰਦਰ ਸਿੰਘ ਪੰਜਗਰਾਈਂ
ਪੰਜਗਰਾਈਂ ਕਲਾਂ ,15 ਫਰਵਰੀ 2024 : ਕਿਸਾਨਾਂ ਮਜਦੂਰਾਂ ਦੇ ਚੱਲ ਰਹੇ ਕਿਸਾਨ ਅੰਦੋਲਨ 'ਚ ਭਾਵੇਂ ਕਈ ਰਾਜਨੀਤਕ ਆਗੂ ਸਿਆਸੀ ਰੋਟੀਆਂ ਰਾੜ ਦੇ ਨਜ਼ਰ ਆਉਂਦੇ ਹਨ ਪਰ ਕੁਝ ਸਿਆਸਤਦਾਨ ਆਪਣਾ ਫਰਜ਼ ਸਮਝਦੇ ਹੋਏ ਕਿਸਾਨਾਂ ਦੀ ਗੱਲ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਵੀ ਕਰ ਰਹੇ ਹਨ ਇਸੇ ਤਰ੍ਹਾਂ ਹੀ ਸੰਗਰੂਰ ਲੋਕ ਸਭਾ ਹਲਕੇ ਦੇ ਸਾਂਸਦ ਤੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਟਵੀਟ ਰਾਹੀਂ ਕੇਂਦਰ ਸਰਕਾਰ ਨੂੰ ਲਾਹਣਤ ਪਾਉਂਦਿਆ ਕਿਹਾ ਹੈ ਕੇ ਕਿਸਾਨਾਂ ਅਤੇ ਮਜ਼ਦੂਰਾਂ ਵਿਰੁੱਧ ਐਨੀ ਤਾਕਤ ਅਤੇ ਜ਼ਬਰਦਸਤੀ ਦੇ ਸਾਧਨਾਂ ਦੀ ਵਰਤੋਂ ਕਰਨ ਵਿਰੁੱਧ ਦ੍ਰਿੜਤਾ ਨਾਲ ਅਸੀ ਕਿਸਾਨਾਂ ਦੇ ਨਾਲ ਖੜੇ ਹਾਂ।
ਸਾਡੇ ਕਿਸਾਨਾਂ ਦੀਆਂ ਮੰਗਾਂ ਉਹ ਹਨ ਜਿਨ੍ਹਾਂ ਦੇ ਅਸੀਂ ਹੱਕਦਾਰ ਵੀ ਹਾਂ। ਜਾਪਦਾ ਹੈ ਕਿ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਘੱਟ ਗਿਣਤੀ ਸਿੱਖਾਂ ਦੀ ਆਰਥਿਕ ਨਸਲਕੁਸ਼ੀ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਸਾਡੀ ਪਾਰਟੀ ਕਿਸਾਨ ਆਗੂਆਂ ਦੇ ਹਰ ਹੁਕਮ ਦੀ ਪਾਲਣਾ ਕਰੇਗੀ ਤੇ ਕਿਸਾਨਾਂ ਨਾਲ ਚਟਾਨ ਵਾਂਗ ਖੜੀ ਹੈ । ਉਹਨਾਂ ਵੱਖਰੇ ਅੰਦਾਜ ਵਿੱਚ ਲਿਖਿਆ ਹੈ ਕੇ ਤਾਕਤ ਅੰਤਰਾਂ ਵਿੱਚ ਹੁੰਦੀ ਹੈ, ਸਮਾਨਤਾਵਾਂ ਵਿੱਚ ਨਹੀਂ। ਜਿੱਥੇ ਏਕਤਾ ਹੁੰਦੀ ਹੈ ਉੱਥੇ ਹਮੇਸ਼ਾ ਜਿੱਤ ਹੁੰਦੀ ਹੈ।