← ਪਿਛੇ ਪਰਤੋ
ਪ੍ਰਧਾਨ ਮੰਤਰੀ ਮੋਦੀ ਫਿਰੋਜ਼ਪੁਰ ਦੇ ਪੀ ਜੀ ਆਈ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ ਚੰਡੀਗੜ੍ਹ, 20 ਫਰਵਰੀ, 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ ਫਿਰੋਜ਼ਪੁਰ ਦੇ ਪੀ ਜੀ ਆਈ ਸੈਟੇਲਾਈਟ ਸੈਂਟਰ ਦਾ ਵਰਚੁਅਲ ਢੰਗ ਨਾਲ ਨੀਂਹ ਪੱਥਰ ਰੱਖਣਗੇ। ਦੱਸਣਯੋਗ ਹੈ ਕਿ ਦੋ ਸਾਲ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਇਸਦਾ ਨੀਂਹ ਪੱਥਰ ਰੱਖਣ ਲਈ ਪੰਜਾਬ ਆਏ ਸਨ ਪਰ ਕਿਸਾਨਾਂ ਨੇ ਉਹਨਾਂ ਦਾ ਰਾਹ ਰੋਕ ਦਿੱਤਾ ਸੀ ਜਿਸ ਕਾਰਨ ਉਹਨਾਂ ਨੂੰ ਵਾਪਸ ਪਰਤਣਾ ਪਿਆ ਸੀ। ਇਸ ਇਕ ਘਟਨਾ ਕਾਰਨ ਫਿਰੋਜ਼ਪੁਰ ਨੂੰ ਦੋ ਸਾਲ ਤੱਕ ਸੈਟੈਲਾਈਟ ਸੈਂਟਰ ਤੋਂ ਵਾਂਝਾ ਰਹਿਣਾ ਪਿਆ ਹੈ।
Total Responses : 120