ਕਿਸਾਨ ਕਰਨੈਲ ਸਿੰਘ ਦੀ ਮ੍ਰਿਤਕ ਦੇਹ ਨੂੰ ਖਨੌਰੀ ਬਾਰਡਰ ਪਹੁੰਚਣ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ
ਖਨੌਰੀ ਬਾਰਡਰ, 28 ਫਰਵਰੀ 2024: 21 ਫਰਵਰੀ ਨੂੰ ਕਾਰਪੋਰੇਟ ਪੱਖੀ ਸਰਕਾਰ ਦੇ ਦੇ ਜ਼ੁਲਮ ਦਾ ਸ਼ਿਕਾਰ ਹੋਏ ਕਰਨੈਲ ਸਿੰਘ, ਉਮਰ 55 ਸਾਲ, ਪਿੰਡ ਅਰਨੋ ਮਝੈਲ, ਤਹਿਸੀਲ ਪਾਤੜਾਂ, ਜ਼ਿਲ੍ਹਾ ਪਟਿਆਲਾ, 21 ਫਰਵਰੀ ਨੂੰ ਅੱਥਰੂ ਗੈਸ ਚੜਨ ਤੋਂ ਬਾਅਦ ਛਾਤੀ ਜਾਮ ਹੋਣ ਕਾਰਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਸਨ ਜਿੱਥੇ ਉਹਨਾਂ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਨਾਂ ਦੀ ਮ੍ਰਿਤਕ ਦੇਹ ਖਨੌਰੀ ਬਾਰਡਰ ਵਿਖੇ ਪਹੁੰਚਣ ਤੇ ਕਿਸਾਨ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਦੇਣ ਉਪਰੰਤ ਉਹਨਾਂ ਦੇ ਜੱਦੀ ਪਿੰਡ ਨੂੰ ਰਵਾਨਾ ਹੋਈ।
ਕਰਨੈਲ ਸਿੰਘ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਸਨ। ਸੋਮਵਾਰ ਸਵੇਰੇ ਉਸ ਨੇ ਛਾਤੀ ਵਿਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ। ਉਸ ਦੀ ਤਬੀਅਤ ਵਿਗੜਨ ’ਤੇ ਉਸ ਨੂੰ ਸਵੇਰੇ 11 ਵਜੇ ਦੇ ਕਰੀਬ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਪਾਤੜਾਂ ਵਿਖੇ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਵਿਗੜ ਗਈ। ਬਾਅਦ ਵਿਚ ਉਸ ਨੂੰ ਕਮਿਊਨਿਟੀ ਹੈਲਥ ਸੈਂਟਰ ਤੋਂ ਪਟਿਆਲਾ ਰੈਫਰ ਕਰ ਦਿੱਤਾ ਗਿਆ। ਉੱਥੇ ਉਸ ਨੂੰ ਰਾਜਿੰਦਰਾ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੰਗਲਵਾਰ ਨੂੰ ਪਟਿਆਲਾ ਦੇ ਰਹਿਣ ਵਾਲੇ ਕਰਨੈਲ ਸਿੰਘ ਦੀ ਸਿਹਤ ਵਿਗੜ ਗਈ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।