Breaking: ED ਵੱਲੋਂ ਕੇਜਰੀਵਾਲ ਗ੍ਰਿਫਤਾਰ
ਨਵੀਂ ਦਿੱਲੀ, 21 ਮਾਰਚ 2024- ਈਡੀ ਦੇ ਵਲੋਂ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਪਹਿਲਾਂ ਉਸ ਦੇ ਘਰ ਦੀ ਤਲਾਸ਼ੀ ਲਈ ਅਤੇ ਫਿਰ ਉਸ ਤੋਂ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਜਾਂਚ ਏਜੰਸੀ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਦੀ ਟੀਮ ਵੀਰਵਾਰ ਨੂੰ ਸਰਚ ਵਾਰੰਟ ਲੈ ਕੇ ਕੇਜਰੀਵਾਲ ਦੇ ਘਰ ਪਹੁੰਚੀ। ਇਸ ਤਹਿਤ ਅਧਿਕਾਰੀਆਂ ਨੇ ਉਸ ਦੇ ਘਰ ਦੀ ਤਲਾਸ਼ੀ ਲਈ। ਇਸ ਤੋਂ ਬਾਅਦ ਪੀਐਮਐਲਏ ਦੀ ਧਾਰਾ 50 ਤਹਿਤ ਮੁੱਖ ਮੰਤਰੀ ਦਾ ਬਿਆਨ ਦਰਜ ਕੀਤਾ ਗਿਆ। ਟੀਮ ਅਧਿਕਾਰੀ ਨੇ ਕੇਜਰੀਵਾਲ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਦੌਰਾਨ ਟੀਮ ਨੇ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਮੋਬਾਈਲ ਫੋਨ ਜ਼ਬਤ ਕਰ ਲਏ ਸਨ।