← ਪਿਛੇ ਪਰਤੋ
ਅਕਾਸ਼ ਸ਼ਰਮਾ ਬੋਕਸਰ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਦੇ ਮੈਂਬਰ ਨਿਯੁਕਤ
ਪਟਿਆਲਾ 10 ਮਈ 2024 : ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਦੇ ਇਮਾਨਦਾਰ ਅਤੇ ਧਾਕੜ ਆਗੂ ਅਕਾਸ਼ ਸ਼ਰਮਾ ਬੋਕਸਰ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਧੀਆ ਗਤੀਵਿਧੀਆਂ ਅਤੇ ਨਿਸ਼ਠਾ ਨੂੰ ਦੇਖਦੇ ਹੋਏ ਪਾਰਟੀ ਵੱਲੋਂ ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਪੀ.ਏ.ਸੀ. ਦੇ ਮੈਂਬਰ ਵੱਜੋਂ ਨਿਯਕਤ ਕਰ ਦਿੱਤਾ ਗਿਆ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਵੱਲੋਂ ਅਕਾਸ਼ ਬੋਕਸਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਉਨ੍ਹਾਂ ਦਾ ਸਿਰੋਪਾ ਪਾ ਦੇ ਸਨਮਾਨ ਕੀਤਾ। ਸ੍ਰ. ਬਰਾੜ ਨੇ ਕਿਹਾ ਕਿ ਉਨ੍ਹਾਂ ਅਕਾਸ਼ ਸ਼ਰਮਾ ਬੋਕਸਰ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਵਫਾਦਾਰ ਰਹੇ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਹੇ ਹਨ, ਇਸ ਕਰਕੇ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਪੀ.ਏ.ਸੀ. ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਅਕਾਸ਼ ਬੋਕਸਰ ਨੇ ਪਾਰਟੀ ਲੀਡਰਸ਼ਿਪ ਅਤੇ ਸ੍ਰ. ਚਰਨਜੀਤ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਜੋ ਪਾਰਟੀ ਵੱਲੋਂ ਜਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ।
Total Responses : 278