ਰੂਪਨਗਰ: ਜ਼ਿਲ੍ਹਾ ਚੋਣ ਅਫ਼ਸਰ ਨੇ ਸ਼ਾਂਤਮਈ ਢੰਗ ਨਾਲ ਚੋਣਾਂ ਲਈ ਵੋਟਰਾਂ ਦਾ ਧੰਨਵਾਦ ਕੀਤਾ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ, 1 ਜੂਨ: ਜਿਲ੍ਹਾ ਚੋਣ ਅਫ਼ਸਰ ਡਾ ਪ੍ਰੀਤੀ ਯਾਦਵ ਨੇ ਵੋਟ ਦੇ ਵਰਤੋਂ ਲਈ ਚੋਣਾਂ ਵਿੱਚ ਵਧ ਹਿੱਸਾ ਲੈਣ ਲਈ ਜ਼ਿਲ੍ਹੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਡਾ. ਪ੍ਰੀਤੀ ਯਾਦਵ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੋਟਰਾਂ ਦਾ ਵੀ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਉਨ੍ਹਾਂ ਜ਼ਿਲ੍ਹਾ ਚੋਣ ਡਿਊਟੀ ਵਿਖੇ ਤਾਈਨਾਤ ਅਫਸਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਨਿਗਰਾਨੀ ਨੂੰ ਯਕਨੀ ਬਣਾਇਆ।
ਇਸ ਮੌਕੇ ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਉਸਾਰੂ ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ, ਪੰਜਾਬ ਪੁਲਿਸ ਦੇ ਸਮੂਹ ਕਰਮਚਾਰੀਆਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦਾ ਵੀ ਧੰਨਵਾਦ ਕੀਤਾ, ਜੋ ਚੋਣਾਂ ਦੇ ਐਲਾਨ ਤੋਂ ਲੈ ਕੇ ਵੋਟਿੰਗ ਵਾਲੇ ਦਿਨ ਤੱਕ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਵਧੇਰੇ ਮਹੱਤਵਪੂਰਨ ਸੀ।