Akali Dal ਬਾਣੀਆਂ ਖਾਲੀ ਦਲ, ਨੈਤਿਕ ਆਧਾਰ ਤੇ ਅਸਤੀਫਾ ਦੇਵੇ Sukhbir Badal -ਭਾਈ ਮਨਜੀਤ ਸਿੰਘ ਨੇ ਵੀ ਝੰਡਾ ਚੁੱਕਿਆ (ਵੀਡੀਓ ਵੀ ਦੇਖੋ)
- ਅਕਾਲੀ ਦਲ ਬਾਦਲ ਤੋਂ ਬਾਗੀ ਹੋਏ ਭਾਈ ਮਨਜੀਤ ਸਿੰਘ ਨੇ ਕੀਤੀ ਪ੍ਰੈਸ ਕਾਨਫਰੰਸ, ਕੀਤੇ ਅਹਿਮ ਖੁਲਾਸੇ
- 1 ਜੁਲਾਈ ਨੂੰ ਪੰਥਕ ਟਕਸਾਲੀ ਅਕਾਲੀ ਹੋਣਗੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
- ਸ਼੍ਰੋਮਣੀ ਅਕਾਲੀ ਦਲ ਆਪਣੇ ਸਿਧਾਂਤਾਂ ਤੋਂ ਪਛੜ ਗਿਆ ਸੋ ਇਸ ਲਈ ਨਵਾਂ ਆਗਾਜ ਕੀਤਾ ਜਾ ਰਿਹਾ - ਭਾਈ ਮਨਜੀਤ ਸਿੰਘ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 26 ਜੂਨ 2025 - ਕੁਝ ਸਮਾਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਅਸਤੀਫਾ ਦੇ ਕੇ ਵੱਖ ਹੋਏ ਐਸਜੀਪੀਸੀ ਦੇ ਮੈਂਬਰ ਭਾਈ ਮਨਜੀਤ ਸਿੰਘ ਵੱਲੋਂ ਅੰਮ੍ਰਿਤਸਰ ਦੇ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਵੱਡੇ ਹਮਲੇ ਕੀਤੇ ਗਏ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਸਮੇਂ ਖਾਲੀ ਦਲ ਹੋ ਚੁੱਕੀ ਹੈ ਅਤੇ 2017 ਤੋਂ ਬਾਅਦ ਜਦੋਂ ਅਕਾਲੀ ਦਲ ਨੂੰ ਹਾਰ ਮਿਲਣੀ ਸ਼ੁਰੂ ਹੋਈ ਸੀ ਉਸ ਸਮੇਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੈਤਿਕਤਾ ਦੇ ਆਧਾਰ ਤੇ ਅਸਤੀਫਾ ਦੇ ਦੇਣਾ ਚਾਹੀਦਾ ਸੀ। ਲੇਕਿਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਨਹੀਂ ਦਿੱਤਾ ਗਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1146629743210633
ਉਹਨਾਂ ਕਿਹਾ ਕਿ ਅਗਰ ਐਸਜੀਪੀਸੀ ਦੇ ਮੈਂਬਰ ਭਾਈ ਮਨਜੀਤ ਸਿੰਘ ਵੱਲੋਂ ਅੰਮ੍ਰਿਤਸਰ ਦੇ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਵੱਡੇ ਹਮਲੇ ਕੀਤੇ ਗਏ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਸਮੇਂ ਖਾਲੀ ਦਲ ਹੋ ਚੁੱਕੀ ਹੈ ਅਤੇ 2017 ਤੋਂ ਬਾਅਦ ਜਦੋਂ ਅਕਾਲੀ ਦਲ ਨੂੰ ਹਾਰ ਮਿਲਣੀ ਸ਼ੁਰੂ ਹੋਈ ਸੀ ਉਸ ਸਮੇਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੈਤਿਕਤਾ ਦੇ ਆਧਾਰ ਤੇ ਅਸਤੀਫਾ ਦੇ ਦੇਣਾ ਚਾਹੀਦਾ ਸੀ। ਲੇਕਿਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਵਿੱਚ ਆਪਣੇ ਵਰਕਰਾਂ ਤੇ ਨੇਤਾਵਾਂ ਤੋਂ ਇਲਾਵਾ ਆਪਣੇ ਪੀਏ ਦੀ ਗੱਲ ਤੱਕ ਨਹੀਂ ਸੁਣਦਾ ਜਿਸ ਕਰਕੇ ਅਕਾਲੀ ਦਲ ਢਹਿੰਦੀ ਕਲਾ ਵਿੱਚ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ 1 ਜੁਲਾਈ ਨੂੰ ਪੰਥਕ ਟਕਸਾਲੀ ਆਗੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਣਗੇ ਅਤੇ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਅੰਮ੍ਰਿਤਸਰ ਦੇ ਵਿੱਚ ਹੀ ਅਕਾਲੀ ਦਲ ਦਾ ਹੈਡ ਆਫਿਸ ਵੀ ਖੋਲਿਆ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ 100 ਸਾਲ ਤੋਂ ਵੀ ਵੱਧ ਪੁਰਾਣੇ ਪਾਰਟੀ ਹੈ ਅਤੇ ਇਸ ਸਿਧਾਂਤਾਂ ਤੇ ਤੁਰਨ ਵਾਲੀ ਪਾਰਟੀ ਹੈ ਅਤੇ ਸੁਖਬੀਰ ਸਿੰਘ ਬਾਦਲ ਨੇ ਇਸ ਸਮੇਂ ਅਕਾਲੀ ਦਲ ਨੂੰ ਖਾਲੀ ਦਲ ਕਰ ਦਿੱਤਾ ਹੈ ਉਹਨਾਂ ਕਿਹਾ ਕਿ ਜਲਦ ਹੀ ਪੰਥਕ ਟਕਸਾਲੀ ਆਗੂਆਂ ਨੂੰ ਨਾਲ ਲੈ ਕੇ ਅਕਾਲੀ ਦਲ ਦੁਬਾਰਾ ਤੋਂ ਸੁਰਜੀਤ ਕੀਤੀ ਜਾਵੇਗੀ।