ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਅਦਾਲਤੀ ਹਿਰਾਸਤ 'ਚ ਭੇਜਿਆ, ਜਲੰਧਰ ਪੁਲਿਸ ਨੂੰ ਨਹੀਂ ਮਿਲਿਆ ਰਿਮਾਂਡ
ਜਲੰਧਰ, 12 ਜੁਲਾਈ 2024 - ਪੰਜਾਬ ਵਿੱਚ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਆਈਸ (ਨਸ਼ੇ) ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਦੋਵੇਂ ਮੁਲਜ਼ਮ ਸੰਦੀਪ ਵਾਸੀ ਹੈਬੋਵਾਲ, ਲੁਧਿਆਣਾ ਤੋਂ 10,000 ਰੁਪਏ ਦੀ ਆਈਸ ਡਰੱਗ ਲੈ ਕੇ ਆਏ ਸਨ। ਪੁਲਿਸ ਨੇ ਸੰਦੀਪ ਨੂੰ ਵੀ ਫੜ ਲਿਆ ਹੈ। ਦੇਰ ਰਾਤ ਕੀਤੀ ਗਈ ਡਾਕਟਰੀ ਜਾਂਚ 'ਚ ਪੁਸ਼ਟੀ ਹੋਈ ਹੈ ਕਿ ਦੋਵਾਂ ਨੇ ਨਸ਼ਾ ਕੀਤਾ ਸੀ।
ਐਸਐਸਪੀ ਅੰਕੁਲ ਗੁਪਤਾ ਨੇ ਦੱਸਿਆ- ਰੁਟੀਨ ਚੈਕਿੰਗ ਦੌਰਾਨ ਪੁਲਿਸ ਨੇ ਦੋਵਾਂ ਨੂੰ ਫਿਲੌਰ ਹਾਈਵੇਅ ਤੋਂ ਗ੍ਰਿਫ਼ਤਾਰ ਕੀਤਾ ਹੈ। ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ 'ਚ ਬੈਠ ਕੇ ਦੋਵੇਂ ਨਸ਼ੇ ਕਰਨ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਕੋਲ ਲਾਈਟਰ ਅਤੇ ਫੋਇਲ ਸੀ।
ਡੀਐਸਪੀ ਫਿਲੌਰ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਪੁਲੀਸ ਨੇ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ, ਸਾਥੀ ਲਵਪ੍ਰੀਤ ਸਿੰਘ ਅਤੇ ਲੁਧਿਆਣਾ ਦੇ ਤਸਕਰ ਸੰਦੀਪ ਨੂੰ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ।
ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ 'ਤੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ- ਨਸ਼ਿਆਂ ਖਿਲਾਫ ਅਸੀਂ ਜੋ ਆਵਾਜ਼ ਉਠਾਈ ਹੈ, ਉਸ ਨੂੰ ਦਬਾਉਣ ਲਈ ਸਰਕਾਰ ਸਾਨੂੰ ਬਦਨਾਮ ਕਰਨਾ ਚਾਹੁੰਦੀ ਹੈ। ਪੁਲੀਸ ਨਸ਼ਾ ਰੋਕਣ ਲਈ ਕੰਮ ਕਰਨ ਦੀ ਬਜਾਏ ਦਬਾਅ ਹੇਠ ਕੰਮ ਕਰ ਰਹੀ ਹੈ।