ਗੁਰਦਾਸਪੁਰ: ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਆਈਏਐਸ ਨੇ ਰਸਮੀ ਤੌਰ 'ਤੇ ਸਭਾਲਿਆ ਆਹੁੰਦਾ
ਰਿਪੋਰਟਰ --- ਰੋਹਿਤ ਗੁਪਤਾ
ਗੁਰਦਾਸਪੁਰ, 16 ਅਗਸਤ 2024 - ਡਿਪਟੀ ਕਮਿਸ਼ਨਰ ਵਿਸ਼ੇਸ਼ ਸਰੰਗਲ ਦਾ ਮੋਗਾ ਵਿਖੇ ਤਬਾਦਲਾ ਹੋਣ ਤੋਂ ਬਾਅਦ 2015 ਬੈਚ ਦੇ ਆਈਏਐਸ ਅੱਤੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਗੁਰਦਾਸਪੁਰ ਵਿੱਖੇ ਰਸਮੀ ਤੌਰ ਤੇ ਅਹੁਦਾ ਸੰਭਾਲਿਆ ਇਸ ਤੋਂ ਪਹਿਲਾਂ ਇਹ ਚੰਡੀਗੜ੍ਹ ਵਿਖੇ ਵੱਖ ਵੱਖ ਵਿਭਾਗਾਂ ਵਿੱਚ ਅਹੁਦਿਆਂ ਤੇ ਸੇਵਾਵਾਂ ਨਿਭਾ ਚੁੱਕੇ ਹਨ ਜਿੱਥੇ ਉਹਨਾਂ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਵਿੱਚ ਹੋ ਰਹੀਆਂ ਉਪ ਚੋਣਾਂ ਨੂੰ ਨਿਰਪੱਖ ਅਤੇ ਬਿਨਾਂ ਪੱਖਪਾਤ ਤੋਂ ਕਰਵਾਇਆ ਜਾਵੇਗਾ।
ਨਵ ਨਿਯੁਕਤ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਅਹੁਦਾ ਸੰਭਾਲਦੇ ਹੀ ਪੱਤਰਕਾਰਤਾ ਵਾਰਤਾ ਦੌਰਾਨ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਬਤੌਰ ਚੰਡੀਗੜ੍ਹ ਵਿਖੇ ਵੱਖ ਵੱਖ ਵਿਭਾਗਾਂ ਵਿੱਚ ਵੱਖ-ਵੱਖ ਅਹੁਦਿਆਂ ਤੇ ਤੈਨਾਤ ਰਹੇ ਹਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਗੁਰਦਾਸਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਤੈਨਾਤ ਕੀਤਾ ਗਿਆ ਹੈ ਜਿੱਥੇ ਉਹਨਾਂ ਨੇ ਕਿਹਾ ਕਿ ਉਹ 2015 ਦੇ ਆਈਏਐਸ ਬੈਚ ਵਿਚ ਸਨ ਇਸ ਤੋਂ ਪਹਿਲਾਂ ਉਹ ਗੁਰਦਾਸਪੁਰ ਵਿਖੇ ਟਰਾਂਸਪੋਰਟ ਵਿਭਾਗ ਦੇ ਡੀਟੀਓ ਦੇ ਅਹੁਦੇ ਤੇ ਤੈਨਾਤ ਸਨ ,, ਜਿੱਥੇ ਬਾਰਡਰ ਏਰੀਏ ਵਿੱਚ ਹੋਣ ਕਾਰਨ ਉਹਨਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈਕੇ ਕੰਮ ਕੀਤਾ ਜਾਵੇਗਾ ਅਤੇ ਖਾਸ ਕਰ ਬਾਰਡਰ ਜਿਲ੍ਹੇ ਉੱਪਰ ਨਸ਼ੇ ਨੂੰ ਲੈ ਕੇ ਪੁਲਿਸ ਵਿਭਾਗ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ।