ਘਰੇਲੂ ਕਲੇਸ਼ ਕਾਰਨ ਪਤੀ ਦਾ ਕਤਲ ਕਰਨ ਦੇ ਮਾਮਲੇ ’ਚ ਪਤਨੀ ਤੇ ਪੁੱਤ ਗ੍ਰਿਫਤਾਰ
ਅਸ਼ੋਕ ਵਰਮਾ
ਬਠਿੰਡਾ,17 ਸਤੰਬਰ 2024: ਥਾਣਾ ਨਥਾਣਾ ਪੁਲਿਸ ਅਤੇ ਸੀਆਈਏ ਸਟਾਫ 2 ਨੇ ਸਾਂਝੀ ਕਾਰਵਾਈ ਦੌਰਾਨ ਘਰੇਲੂ ਕਲੇਸ਼ ਕਾਰਨ ਪਿੰਡ ਨਾਥਪੁਰਾ ’ਚ ਇੱਕ ਵਿਅਕਤੀ ਨੂੰ ਕਤਲ ਕਰਨ ਦੇ ਮਾਮਲੇ ’ਚ ਮ੍ਰਿਤਕ ਦੀ ਪਤਨੀ ਤੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜਮਾਂ ਦੀ ਪਛਾਣ ਜਸਵੀਰ ਕੌਰ ਪਤਨੀ ਪਰਮਿੰਦਰ ਸਿੰਘ ਅਤੇ ਸੁਖਦੀਪ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀਅਨ ਢਾਣੀ ਨਾਥਪੁਰਾ ਦੇ ਤੌਰ ਤੇ ਹੋਈ ਹੈ। ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਮ੍ਰਿਤਰ ਪਰਮਿੰਦਰ ਸਿੰਘ ਦੇ ਭਰਾ ਸੁਖਮੰਦਰ ਸਿੰਘ ਪੁੱਤਰ ਰਣਧੀਰ ਸਿੰਘ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਉਸ ਨੇ 16 ਸਤੰਬਰ ਸ਼ਾਮ ਨੂੰ ਆਪਣੇ ਭਰਾ ਪਰਮਿੰਦਰ ਸਿੰਘ ਦੇ ਘਰ ਗਿਆ ਅਤੇ ਦੇਖਿਆ ਕਿ ਉਸ ਦਾ ਭਾਈ ਖੂਨ ਨਾਲ ਲੱਥ ਪੱਥ ਪਿਆ ਸੀ।
ਪਰਮਿੰਦਰ ਕੌਰ ਦੀ ਪਤਨੀ ਜਸਵੀਰ ਕੌਰ ਆਪਣੇ ਪੁੱਤਰ ਸੁਖਦੀਪ ਸਿੰਘ ਨੂੰ ਮੌਕੇ ਤੋਂ ਭਜਾ ਰਹੀ ਸੀ। ਉਸ ਨੇ ਪੁਲਿਸ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਕਤਲ ਦਾ ਕਾਰਨ ਘਰੇਲੂ ਕਲੇਸ਼ ਸੀ। ਉਨ੍ਹਾਂ ਦੱਸਿਆ ਕਿ ਥਾਣਾ ਨਥਾਣਾ ਪੁਲਿਸ ਅਤੇ ਸੀਆਈਏ ਸਟਾਫ 2 ਦੀ ਟੀਮ ਨੇ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ ਜਿੰਨ੍ਹਾਂ ਦਾ ਰਿਮਾਂਡ ਹਾਸਲ ਕਰਨ ਉਪਰੰਤ ਅਗਲੀ ਪੁੱਛਗਿਛ ਕੀਤੀ ਜਾਏਗੀ।