← ਪਿਛੇ ਪਰਤੋ
ਸੰਜੇ ਰਾਉਤ ਨੂੰ ਜਾਣਾ ਪਵੇਗਾ ਜੇਲ੍ਹ, ਅਦਾਲਤ ਦੇ ਹੁਕਮ ਮੁੰਬਈ : ਸ਼ਿਵ ਸੈਨਾ ਨੇਤਾ ਸੰਜੇ ਰਾਉਤ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੰਜੇ ਰਾਉਤ ਜਲਦ ਹੀ ਸਲਾਖਾਂ ਪਿੱਛੇ ਜਾ ਸਕਦੇ ਹਨ। ਮੁੰਬਈ ਦੀ ਹੇਠਲੀ ਅਦਾਲਤ ਨੇ ਉਸ ਨੂੰ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਪਾਇਆ ਹੈ ਅਤੇ ਉਸ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਸੰਜੇ ਰਾਉਤ 15 ਦਿਨਾਂ ਲਈ ਜੇਲ੍ਹ ਜਾ ਸਕਦੇ ਹਨ। ਇਸ ਤੋਂ ਇਲਾਵਾ ਉਸ 'ਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
Total Responses : 0