ਦਰਦਨਾਕ ਹਾਦਸਾ: ਤੇਜ਼ ਰਫਤਾਰ ਕਾਰ ਦੀ ਚਪੇਟ ਚ ਆਉਣ ਨਾਲ ਮਾਂ ਪੁੱਤ ਦੀ ਹੋਈ ਮੌਤ, ਇਕ ਨੌਜਵਾਨ ਗੰਭੀਰ ਜ਼ਖ਼ਮੀ
ਰੋਹਿਤ ਗੁਪਤਾ
ਗੁਰਦਾਸਪੁਰ, 29 ਸਤੰਬਰ 2024 - ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਨੀਵਾਂ ਧਕਾਲਾ ਵਿਖੇ ਅੱਜ ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਮੋਟਰਸਾਈਕਲ ਤੇ ਜਾ ਰਹੇ ਪਰਿਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮਾਂ ਪੁੱਤ ਦੀ ਮੁੱਕ ਮੌਤ ਹੋ ਗਈ ਜਦਕਿ ਇੱਕ ਮੋਟਰਸਾਈਕਲ ਤੇ ਸਵਾਰ ਹੋਰ ਨੌਜਵਾਨ ਜਖਮੀ ਹੋ ਗਿਆ।
ਜਾਣਕਾਰੀ ਅਨੁਸਾਰ ਦੋ ਨੌਜਵਾਨ ਅਤੇ ਉਹਨਾਂ ਦੀ ਮਾਂ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਕੋਲ ਜਾ ਰਹੇ ਜਿਨਾਂ ਨੂੰ ਤੇਜ਼ ਰਫਤਾਰ ਕਾਰ ਨੇ ਆਪਣੀ ਲਪੇਟ ਚ ਲੈ ਲਿਆ ਜਿਸ ਨਾਲ ਮਹਿਲਾ ਦੀ ਮੌਕੇ ਤੇ ਮੌਤ ਹੋ ਗਈ ਤੇ ਮੋਟਰਸਾਈਕਲ ਸਵਾਰ ਦੋਨੋਂ ਲੜਕੇ ਗੰਭੀਰ ਰੂਪ ਚ ਜਖਮੀ ਹੋ ਗਏ। ਜਿਨਾਂ ਵਿੱਚੋਂ ਇੱਕ ਨੌਜਵਾਨ ਦੀ ਲਾਜ ਦੌਰਾਨ ਮੌਤ ਹੋਣ ਦੀ ਖਬਰ ਹੈ।
ਮ੍ਰਿਤਕਾਂ ਦੀ ਪਹਿਛਾਣ ਰਜਵੰਤ ਕੌਰ ਵਾਸੀ ਤਾਰਾਗੜ੍ਹ ਅਤੇ ਉਸ ਤੇ ਲੜਕਾ ਲਵਪ੍ਰੀਤ ਸਿੰਘ ਵਜੋਂ ਦੱਸੀ ਗਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰ ਚਾਲਕ ਰਜਤ ਪੁੱਤਰ ਅਸ਼ੋਕ ਕੁਮਾਰ ਵਾਸੀ ਦੋਦਵਾ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਉਹ ਦੁਰਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ ਸਨ।ਇਲਾਕਾ ਵਾਸੀਆਂ ਨੇ ਦੱਸਿਆ ਕਿ ਇਲਾਕੇ ਅੰਦਰ ਲੋਕ ਬਿਨਾਂ ਕਿਸੇ ਪ੍ਰਵਾਹ ਕੀਤੇ ਟਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਆਮ ਦੇਖੇ ਜਾ ਸਕਦੇ ਹਨ। ਕਿਉਂਕਿ ਪੁਲਿਸ ਸਿਰਫ ਕਾਗਜ਼ਾ ਤੱਕ ਹੀ ਲੋਕਾਂ ਦੇ ਚਲਾਨ ਕੱਟਣ ਤੱਕ ਸੀਮਤ ਹੈ। ਜਿਸ ਕਾਰਨ ਆਮ ਲੋਕਾਂ ਨੂੰ ਨਿਤ ਦਿਨ ਹਾਦਸਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।