DC ਗੁਰਦਾਸਪੁਰ ਨੇ ਵੀ ਲੈ ਲਿਆ ਸਟੈਂਡ, ਦਿੱਤਾ ਰੰਧਾਵਾ ਦਾ ਜਵਾਬ -ਕਿਹਾ- ਮੈਂ ਕੋਈ ਬਦਸਲੂਕੀ ਨਹੀਂ ਕੀਤੀ , ਮੈਂ ਸਭ ਦਾ ਸਤਿਕਾਰ ਕਰਦਾ ਹਾਂ -ਤਲਖੀ ਪਾਹ੍ੜਾ ਨੇ ਦਿਖਾਈ
ਰੋਹਿਤ ਗੁਪਤਾ
ਗੁਰਦਾਸਪੁਰ, 2 ਅਕਤੂਬਰ 2024- ਡੀਸੀ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਲੋਕ ਸਭਾ ਮੈਂਬਰ ਸੁਖਜਿੰਦਰ ਰੰਧਾਵਾ ਅਤੇ ਕਾਂਗਰਸੀ ਨੇਤਾਵਾਂ ਦੇ ਦੋਸ਼ਾਂ ਦਾ ਜਵਾਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਕਿਸੇ ਨਾਲ ਬਦਸਲੂਕੀ ਨਹੀਂ ਕੀਤੀ ਅਤੇ ਸਭ ਨੂੰ ਪੂਰਾ ਸਤਿਕਾਰ ਦਿੱਤਾ । ਨਾ ਹੀ ਉਨ੍ਹਾਂ ਨੇ ਕੋਈ ਤਲਖੀ ਦਿਖਾਈ । ਉਨ੍ਹਾਂ ਕਿਹਾ ਕਿ ਉਲਟ ਤਲਖੀ ਤਾਂ MLA ਪਾਹ੍ੜਾ ਨੇ ਦਿਖਾਈ ਸੀ ।
ਮੰਗਲਵਾਰ ਨੂੰ DC ਦਫ਼ਤਰ ਵਿੱਚ ਕਾਂਗਰਸੀ ਨੇਤਾਵਾਂ ਨਾਲ ਹੋਈ ਤਲਖ ਕਲਾਮਈ ਬਾਰੇ ਬੋਲਦੇ ਹੋਏ ਉਮਾ ਸ਼ੰਕਰ ਨੇ ਕਿਹਾ ਉਨ੍ਹਾਂ ਨੂੰ ਕੋਈ ਡਰ ਨਹੀਂ ਕਿਓਂਕਿ ਉਨ੍ਹਾਂ ਨੇ ਟਾਂ ਕੁਝ ਕਿਹਾ ਹੀ ਨਹੀਂ । ਰੰਧਾਵਾ ਵੱਲੋਂ ਲੋਕ ਸਭਾ ਸਪੀਕਰ ਨੂੰ ਸ਼ਿਕਾਇਤ ਦਿੱਤੇ ਜਾਣ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਬਾਕੀ ਸਾਰੇ ਲੀਡਰ ਸ਼ਾਂਤ ਸਨ, ਕੇਵਲ ਗੁਰਦਾਸਪੁਰ ਤੋਂ ਵਿਧਾਇਕ ਵਰਿੰਦਰਮੀਤ ਪਾਹੜਾ ਨੇ ਤਲਖੀ ਵਾਲੀ ਗੱਲ ਕੀਤੀ ਜਿਸ ਮਗਰੋਂ ਮੈਂਬਰ ਆਫ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵੀ ਉਹਨਾਂ ਦੇ ਹੱਕ ਦੇ ਵਿੱਚ ਤਲਖੀ ਵਜੋਂ ਬੋਲੇ। ਮੇਰੇ ਲਈ ਸਾਰੇ ਸਤਿਕਾਰਯੋਗ ਹਨ ਉਹਨਾਂ ਨੂੰ ਚਾਹ ਵੀ ਪਿਲਾਈ ਗਈ ਸੀ ਪਰ ਜੇਕਰ ਮੈਂਬਰ ਪਾਰਲੀਮੈਂਟ ਨੇ ਮੇਰੇ ਖਿਲਾਫ ਸ਼ਿਕਾਇਤ ਕੀਤੀ ਹੈ ਤੇ ਮੈਨੂੰ ਇਸ ਦਾ ਕੋਈ ਡਰ ਨਹੀਂ ਹੈ। ਉਹਨਾਂ ਦੀ ਜੋ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚੋਂ ਮੇਰੇ ਖਿਲਾਫ ਮਾੜੀ ਸ਼ਬਦਾਵਲੀ ਬੋਲਦੇ ਹੋਏ ਸੁਣਾਈ ਅਤੇ ਦਿਖਾਈ ਦੇ ਰਹੇ ਹਨ ਉਸ ਨੂੰ ਛੁਪਾਉਣ ਲਈ ਉਹਨਾਂ ਨੇ ਇਹ ਸ਼ਿਕਾਇਤ ਕੀਤੀ ਹੋ ਸਕਦੀ ਹੈ ਜੇਕਰ ਮੇਰੇ ਕੋਲ ਜਵਾਬ ਮੰਗਿਆ ਜਾਏਗਾ ਤੇ ਮੈਂ ਉਸ ਦਾ ਜਵਾਬ ਦੇਣ ਲਈ ਤਿਆਰ ਹਾਂ ਮੈਨੂੰ ਕਿਸੇ ਗੱਲ ਦਾ ਕੋਈ ਵੀ ਡਰ ਨਹੀਂ।
ਬੀਤੇ ਦਿਨ ਡੀਸੀ ਗੁਰਦਾਸਪੁਰ ਦੇ ਦਫਤਰ ਦੇ ਵਿੱਚ ਗੁਰਦਾਸਪੁਰ ਤੋਂ ਮੈਂਬਰ ਆਫ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ,ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਹਲਕਾ ਫਤਿਹਗੜ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਦਾਸਪੁਰ ਤੋਂ ਵਿਧਾਇਕ ਵਰਿੰਦਰਮੀਤ ਪਾਹੜਾ ਦੀ ਤਿੱਖੀ ਬਹਿਸ ਦੀ ਵੀਡੀਓ ਸਾਹਮਣੇ ਆਈ ਸੀ।