Breaking: ਸਰਕਾਰ ਨੂੰ ਰਾਹਤ -ਹਾਈਕੋਰਟ ਵੱਲੋਂ ਸਾਰੇ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਰੋਕ ਲਾਉਣ ਤੋਂ ਇਨਕਾਰ, ਸਿਰਫ਼ ਪਟੀਸ਼ਨ ਕਰਨ ਵਾਲੇ ਲੋਕਾਂ ਦੇ ਪਿੰਡ ਚ ਲਾਈ ਰੋਕ
ਚੰਡੀਗੜ੍ਹ, 9 ਅਕਤੂਬਰ 2024- ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਭਾਵੇਂ ਹਾਈ ਕੋਰਟ ਕੁਝ ਉਨ੍ਹਾਂ ਪਿੰਡਾਂ ਵਿੱਚ ਚੋਣਾਂ ਤੇ ਰੋਕ ਲਾਅ ਦਿੱਤੀ ਹੈ ਜਿਨ੍ਹਾਂ ਨੇ ਅਦਾਲਤ ਵਿੱਚ ਪਟੀਸ਼ਨ ਪਈਆਂ ਸਨ ਪਰ ਸਰਕਾਰ ਲਈ ਰਾਹਤ ਵਾਲੀ ਗੱਲ ਇਹ ਹੈ ਹਾਈਕੋਰਟ ਨੇ ਪੂਰੀ ਚੋਣ ਪਰਕਿਰਿਆ ਭਾਵ ਪੰਜਾਬ ਦੇ ਸਾਰੇ ਪਿੰਡ ਦੀਆਂ ਪੰਚਾਇਤ ਚੋਣਾਂ ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ ।
ਇਹ ਰੋਕ ਅਦਾਲਤ ਤੱਕ ਪਹੁੰਚ ਕਰਨ ਵਾਲੇ ਲੋਕਾਂ ਦੇ ਪਿੰਡਾਂ ਵਿੱਚ ਹੀ ਲਾਈ ਗਈ ਇਨ੍ਹਾਂ ਦੀ ਗਿਣਤੀ 250 ਦੇ ਕਰੀਬ ਦੱਸੀ ਜਾਂਦੀ ਹੈ । ਚੇਤੇ ਰਹੇ ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਦੀ ਚੋਣ 15 ਅਕਤੂਬਰ ਨੂੰ ਹੋਣੀ ਹੈ। ਇਸ ਕੇਸ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਣੀ ਹੈ .
ਦੱਸ ਦਈਏ ਕਿ ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਸੀ। ਹਾਈਕੋਰਟ ਨੇ ਪੁੱਛਿਆ ਸੀ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ। ਨਹੀਂ ਤਾਂ ਹਾਈਕੋਰਟ ਕੋਈ ਆਦੇਸ਼ ਜਾਰੀ ਕਰੇਗਾ।