ਦੁਸਹਿਰੇ ਮੌਕੇ ਮੁੱਖ ਮੰਤਰੀ ਪੰਜਾਬ ਦੀ ਡੇਰਾ ਬਾਬਾ ਨਾਨਕ ਫੇਰੀ ਹੋਈ ਰੱਦ
ਰੋਹਿਤ ਗੁਪਤਾ
ਗੁਰਦਾਸਪੁਰ, 11 ਅਕਤੂਬਰ 2024 - ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਦੁਸ਼ਹਿਰੇ ਦੇ ਤਿਉਹਾਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਿਰਕਤ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਬਾਰੇ ਜਾਣਕਾਰੀ ਰਾਜਪਾਲ ਸਿੰਘ ਸੇਖੋ ਐਸ ਡੀ ਐਮ ਡੇਰਾ ਬਾਬਾ ਨਾਨਕ ਨੇ ਦਿੱਤੀ। ਹਾਲਾਂਕਿ ਪ੍ਰਸ਼ਾਸਨ ਵੱਲੋਂ ਇਸ ਦੌਰੇ ਦੇ ਰੱਦ ਹੋਣ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਦੁਸ਼ਹਿਰੇ ਦੇ ਤਿਉਹਾਰ ਵਿੱਚ ਸ਼ਿਰਕਤ ਕਰਨ ਆਉਣ ਵਾਲੇ ਸਨ ਅਤੇ ਦੁਪਹਿਰ ਬਾਅਦ ਡੀਆਈਜੀ ਸਤਿੰਦਰ ਸਿੰਘ ਵੱਲੋਂ ਗਰਾਊਂਡ ਵਿੱਚ ਆ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ ਪਰ ਦੇਰ ਸ਼ਾਮ ਐਸਡੀਐਮ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਦੀ ਡੇਰਾ ਬਾਬਾ ਨਾਨਕ ਫੇਰੀ ਰੱਦ ਹੋ ਗਈ ਹੈ।