ਪੰਚਾਇਤ ਚੋਣਾਂ- 15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ - DC ਗੁਰਦਾਸਪੁਰ
ਰੋਹਿਤ ਗੁਪਤਾ
ਗੁਰਦਾਸਪੁਰ, 13 ਅਕਤੂਬਰ 2024 - ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਦੱਸਿਆ ਕਿ ਪੋਲਿੰਗ ਸਟੇਸ਼ਨ ਵਿਖੇ ਪਛਾਣ ਦੇ ਪ੍ਰਮਾਣ ਵਜੋਂ ਨਾਗਰਿਕ ਆਪਣਾ ਵੋਟਰ ਕਾਰਡ, ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਮਨਰੇਗਾ ਨੌਕਰੀ ਕਾਰਡ, ਡਰਾਈਵਿੰਗ ਲਾਈਸੈਂਸ, ਰਾਸ਼ਨ ਕਾਰਡ ਅਤੇ ਨੀਲਾ ਕਾਰਡ ਦਿਖਾ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਾਗਰਿਕ ਪਾਸਬੁੱਕ ਬੈਂਕ/ਡਾਕਖਾਨੇ ਵੱਲੋਂ ਜਾਰੀ ਹੋਈ (ਤਸਵੀਰਾਂ ਦੇ ਨਾਲ), ਸਿਹਤ ਬੀਮਾ ਸਮਾਰਟ ਕਾਰਡ ਕਿਰਤ ਮੰਤਰਾਲੇ ਵਲੋਂ ਜਾਰੀ, ਸਰਵਿਸ ਪਛਾਣ ਪੱਤਰ (ਤਸਵੀਰ ਦੇ ਨਾਲ) ਕੇਂਦਰ/ਸੂਬਾ ਸਰਕਾਰ/ਪੀ.ਐਸ.ਯੂ/ ਜਨਤਕ ਲਿਮਿਟਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ, ਸਮਾਰਟ ਕਾਰਡ ਆਰ.ਜੀ.ਆਈ ਦੁਆਰਾ ਐਨ.ਪੀ.ਆਰ ਤਹਿਤ ਜਾਰੀ, ਪੈਨਸ਼ਨ ਦਸਤਾਵੇਜ (ਤਸਵੀਰ ਦੇ ਨਾਲ), ਅਧਿਕਾਰਤ ਪਛਾਣ ਪੱਤਰ ਐਮ.ਪੀ/ਐਮ.ਐਲ.ਏ ਨੂੰ ਜਾਰੀ, ਯੂਨੀਕ ਅਪਾਹਜਤਾ ਆਈ ਕਾਰਡ (ਯੂ.ਡੀ.ਆਈ.ਡੀ) ਸਮਾਜਿਕ ਨਿਆਂ ਅਤੇ ਅਧਿਕਾਰਤ ਮੰਤਰਾਲਾ ਵਿਭਾਗ, ਭਾਰਤ ਸਰਕਾਰ ਦੁਆਰਾ ਜਾਰੀ ਕਾਰਡ ਦਿਖਾ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਦਾ ਹੈ।