ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਸਬ-ਡਵੀਜ਼ਨ ਦਾਖਾ ਦੇ ਏਰੀਆ ਵਿੱਚ ਪੁਲਿਸ ਵੱਲੋਂ ਭਾਰੀ ਫੋਰਸ ਨਾਲ ਕੀਤਾ ਗਿਆ ਫਲੈਗ ਮਾਰਚ
ਦੀਪਕ ਜੈਨ
ਜਗਰਾਉਂ 13 ਅਕਤੂਬਰ 2024 - ਪੂਰੇ ਪੰਜਾਬ ਵਿੱਚ15 ਤਰੀਕ ਨੂੰ ਪੰਚਾਇਤੀ ਚੋਣਾਂ ਹੋ ਰਹੀਆਂ ਹਨ, ਜਿੰਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਐਸਐਸਪੀ ਨਵਨੀਤ ਸਿੰਘ ਬੈਂਸ ਲੁਧਿਆਣਾ (ਦਿਹਾਤੀ) ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ ਪੀ ਨੁਕਸਾਨ ਰਮਨਇੰਦਰ ਸਿੰਘ ਦਿਉਲ (ਸਥਾਨਕ) ਜਗਰਾਂਉ ਦੀ ਅਗਵਾਈ ਵਿੱਚ ਦਾਖਾ ਦੇ ਡੀ ਐਸ ਪੀ ਵਰਿੰਦਰ ਸਿੰਘ ਖੋਸਾ, ਡੀ ਐਸ ਪੀ ਗੁਰਇਕਬਾਲ ਸਿੰਘ ਜਗਰਾਂਉ ਵੱਲੋਂ ਸਮੇਤ ਇੰਸਪੈਕਟਰ ਹੀਰਾ ਸਿੰਘ ਮੁੱਖ ਅਫਸਰ ਥਾਣਾ ਜੋਧਾਂ, ਐਸ.ਆਈ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਦਾਖਾ, ਐਸ.ਆਈ ਜਸਵਿੰਦਰ ਸਿੰਘ ਮੁੱਖ ਅਫਸਰ ਥਾਣਾ ਸੁਧਾਰ ਸਮੇਤ ਬਾਹਰਲੇ ਜ਼ਿਲ੍ਹਿਆਂ ਤੋਂ ਆਈ ਭਾਰੀ ਪੁਲਿਸ ਫੋਰਸ ਦੇ ਥਾਣਾ ਦਾਖਾ, ਥਾਣਾ ਜੋਧਾਂ ਅਤੇ ਥਾਣਾ ਸੁਧਾਰ ਦੇ ਏਰੀਆ ਵਿੱਚ ਪੈਂਦੇ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਡੀ.ਐਸ.ਪੀ ਦਾਖਾ ਵੱਲੋਂ ਪੰਚਾਇਤੀ ਚੋਣਾਂ ਅਮਨ ਅਮਾਨ ਨਾਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਅਤੇ ਜਾਣਕਾਰੀ ਦਿੱਤੀ ਗਈ ਕਿ ਹਰ ਪਿੰਡ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਡੀਐਸਪੀ ਖੋਸਾ ਨੇ ਕਿਹਾ ਪੁਲਿਸ ਪ੍ਰਸ਼ਾਸ਼ਨ ਅਤੇ ਸਿਵਲ ਪ੍ਰਸ਼ਾਸ਼ਨ ਵੱਲੋਂ ਮਿਲਕੇ ਫਲਾਇੰਡ ਸੁਕੈਅਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਪਿੰਡਾਂ ਨੂੰ ਸੈਕਟਰ ਵਾਇਜ਼ ਵੰਡਕੇ ਇੱਕ ਸਿਵਲ ਅਧਿਕਾਰੀ ਨੂੰ ਸੈਕਟਰ ਅਫਸਰ ਲਗਾਇਆ ਗਿਆ ਹੈ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿੰਮੇਵਾਰੀ ਪੁਲਿਸ ਅਧਿਕਾਰੀ ਲਗਾਏ ਹਨ। ਡੀ.ਐਸ.ਪੀ ਖੋਸਾ ਨੇ ਦੱਸਿਆ ਕਿ ਫਲੈਗ ਮਾਰਚ ਕਾਨੂੰਨ ਅਤੇ ਆਦੇਸ਼ ਦੇ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਚੋਣ ਪ੍ਰਕਿਰਿਆ ਵਿੱਚ ਸ਼ਾਂਤੀ ਨੂੰ ਪ੍ਰੋਤਸਾਹਿਤ ਕਰਨ ਵਿੱਚ ਮਦਦ ਕਰਦਾ ਹੈ।
ਉਹਨਾਂ ਕਿਹਾ ਕਿ ਹਰ ਇੱਕ ਵੋਟਰ ਨੂੰ ਹੱਕ ਹੈ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਕੇ ਚੰਗੇ ਉਮੀਦਵਾਰ ਦੀ ਚੋਣ ਕਰਨ, ਜਿਸ ਨਾਲ ਪਿੰਡ ਪਿੰਡ ਵਿੱਚ ਵਿਕਾਸ ਹੋ ਸਕੇ। ਡੀਐਸਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਪੁਲਿਸ ਵੋਟਰਾਂ ਨੂੰ ਇਹ ਯਕੀਨ ਦਿਵਾਉਂਦੀ ਹੈ ਕਿ ਉਹ ਬਿਨਾਂ ਡਰ ਦੇ ਚੋਣਾਂ ਵਿੱਚ ਭਾਗ ਲੈ ਸਕਦੇ ਹਨ। ਉਹਨਾਂ ਕਿਹਾ ਕਿ ਪੁਲਿਸ ਅਤੇ ਅਮਨ ਕਾਨੂੰਨ ਦੀ ਸਖਤੀ ਨਾਲ ਚੋਣ ਪ੍ਰਕਿਰਿਆ ਵਿੱਚ ਸਕਾਰਾਤਮਕ ਯੋਗਦਾਨ ਦੇ ਨਾਲ-ਨਾਲ ਇੱਕ ਸੁਰੱਖਿਅਤ ਅਤੇ ਜ਼ਿੰਮੇਵਾਰ ਸਮਾਜ ਦਾ ਨਿਰਮਾਣ ਹੁੰਦਾ ਹੈ।