ਜ਼ਿਲਾ ਸੰਗਰੂਰ ਵਿੱਚ 79.45 ਪ੍ਰਤੀਸ਼ਤ ਪੋਲਿੰਗ ਹੋਈ - ਜ਼ਿਲ੍ਹਾ ਚੋਣਕਾਰ ਅਫ਼ਸਰ
- ਕੁਲ 5 ਲੱਖ 25 ਹਜ਼ਾਰ 783 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ
- ਜ਼ਿਲਾ ਚੋਣਕਾਰ ਅਫ਼ਸਰ ਵੱਲੋਂ ਸਮੂਹ ਵੋਟਰਾਂ, ਚੋਣ ਅਮਲੇ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧੰਨਵਾਦ
ਦਲਜੀਤ ਕੌਰ
ਸੰਗਰੂਰ, 16 ਅਕਤੂਬਰ, 2024: ਜ਼ਿਲ੍ਹਾ ਸੰਗਰੂਰ ’ਚ ਗ੍ਰਾਮ ਪੰਚਾਇਤ ਚੋਣਾਂ-2024 ਦੌਰਾਨ ਵੋਟ ਪ੍ਰਤੀਸ਼ਤਤਾ 79.45 ਫੀਸਦ ਰਹੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫਸਰ- ਕਮ - ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲੇ ਵਿੱਚ ਪੈਂਦੇ ਅੱਠ ਬਲਾਕਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਦੌਰਾਨ ਕੁਲ 5 ਲੱਖ 25 ਹਜ਼ਾਰ 783 ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਉਹਨਾਂ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ, ਚੋਣ ਅਮਲੇ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸ਼ਾਂਤਮਈ ਮਾਹੌਲ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ
ਬਲਾਕ ਅੰਨਦਾਣਾ ਵਿੱਚ 80.54 ਪ੍ਰਤੀਸ਼ਤ, ਬਲਾਕ ਭਵਾਨੀਗੜ੍ਹ ਵਿੱਚ 77.59 ਪ੍ਰਤੀਸ਼ਤ, ਬਲਾਕ ਧੂਰੀ ਵਿੱਚ 79.77 ਪ੍ਰਤੀਸ਼ਤ, ਬਲਾਕ ਦਿੜਬਾ ਵਿੱਚ 79.40 ਪ੍ਰਤੀਸ਼ਤ, ਬਲਾਕ ਲਹਿਰਾਗਾਗਾ ਵਿੱਚ 80.74 ਪ੍ਰਤੀਸ਼ਤ , ਬਲਾਕ ਸੰਗਰੂਰ ਵਿੱਚ 80.46 ਪ੍ਰਤੀਸ਼ਤ, ਬਲਾਕ ਸ਼ੇਰਪੁਰ ਵਿੱਚ 76.52 ਪ੍ਰਤੀਸ਼ਤ ਅਤੇ ਬਲਾਕ ਸੁਨਾਮ ਵਿੱਚ 80.56 ਪ੍ਰਤੀਸ਼ਤ ਵੋਟਾਂ ਪਈਆਂ।
ਜ਼ਿਲਾ ਚੋਣਕਾਰ ਅਫ਼ਸਰ ਸ਼੍ਰੀ ਸੰਦੀਪ ਰਿਸ਼ੀ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਅਤੇ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸ੍ਰੀ ਸੁਖਚੈਨ ਸਿੰਘ ਪਾਪੜਾ ਨੇ ਜ਼ਿਲੇ ਦੇ ਸਮੁੱਚੇ ਵੋਟਰਾਂ ਦਾ ਸ਼ਾਂਤਮਈ ਵੋਟਿੰਗ ਪ੍ਰਕਿਰਿਆ ਲਈ ਧੰਨਵਾਦ ਕੀਤਾ। ਉਨਾਂ ਚੋਣ ਅਮਲੇ ਤੇ ਰਿਟਰਨਿੰਗ ਅਧਿਕਾਰੀਆਂ ਸਮੇਤ ਸਮੂਹ ਨਾਗਰਿਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਸਭ ਦੇ ਸਹਿਯੋਗ ਨਾਲ ਜ਼ਿਲਾ ਸੰਗਰੂਰ ਵਿਖੇ ਸਮੁੱਚਾ ਪੋਲਿੰਗ ਕਾਰਜ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ।