ਭਗਵੰਤ ਮਾਨ ਦਾ ਗਿਆਨੀ ਹਰਪ੍ਰੀਤ ਸਿੰਘ ਮਾਮਲੇ 'ਚ ਵੱਡਾ ਬਿਆਨ, ਲਾਏ ਗਏ ਦੋਸ਼ ਝੂਠੇ, ਸ਼ਿਕਾਇਤ ਮਿਲੀ ਤਾਂ ਸਖ਼ਤ ਕਾਰਵਾਈ ਕਰਾਂਗੇ (ਵੀਡੀਓ ਵੀ ਦੇਖੋ)
ਚੰਡੀਗੜ੍ਹ, 17 ਅਕਤੂਬਰ 2024 - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀ.ਐਮ ਮਾਨ ਨੇ ਕਿਹਾ ਕਿ ਇੱਕ ਪਰਿਵਾਰ ਦੀ ਵਫ਼ਾਦਾਰੀ ਨਿਭਾਉਣ ਲਈ ਕਈਆਂ ਦੇ ਦਿਲ ਦੁਖਾਏ ਗਏ ਹਨ ਅਤੇ ਤਖ਼ਤ ਸਾਹਿਬ ਦੇ ਜਥੇਦਾਰ ਸਹਿਬਾਨ 'ਤੇ ਜੋ ਦੋਸ਼ ਲਾਏ ਜਾ ਜਾ ਰਹੇ ਹਨ ਉਹ ਬੇਬੁਨਿਆਦ ਹਨ। ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਕਿ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….
https://www.facebook.com/BabushahiDotCom/videos/1920396915038080
ਅੱਗੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਰਿਵਾਰ ਬਾਰੇ ਕਿਸੇ ਵੀ ਸਿਆਸੀ ਆਗੂ ਦੀ ਧਮਕੀ ਅਤੇ ਚਰਿੱਤਰ ਹੱਤਿਆ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਸਾਡੇ ਕੋਲ ਆਉਂਦੀ ਹੈ ਤਾਂ ਅਸੀਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਾਂਗੇ।