Big Breaking: ਸਾਬਕਾ MLA ਸਤਿਕਾਰ ਕੌਰ ਗਹਿਰੀ ਗ੍ਰਿਫਤਾਰ, ਪੜ੍ਹੋ ਪੂਰਾ ਮਾਮਲਾ
ਚੰਡੀਗੜ੍ਹ, 23 ਅਕਤੂਬਰ 2024- ਫਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕ ਗ੍ਰਿਫਤਾਰ ਸਤਿਕਾਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਆਈਜੀ ਸੁਖਚੈਨ ਗਿੱਲ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ, ਸਤਿਕਾਰ ਕੌਰ ਨੂੰ 100 ਗ੍ਰਾਮ ਹੈਰੋਇਨ ਸਮੇਤ ਖਰੜ ਦੇ ਸੰਨੀ ਇਨਕਲੇਵ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਆਈ ਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ।