ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ: ਅਜੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਦਾ ਧਰਨਾ ਰਹੇਗਾ ਜਾਰੀ
ਚੰਡੀਗੜ੍ਹ, 4 ਨਵੰਬਰ 2024 - ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨਾਲ ਅੱਜ ਕਿਸਾਨਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਿਸਾਨਾਂ ਨੇ ਆਪਣਾ ਪੁਰਾਣਾ ਸਟੈਂਡ ਕਾਇਮ ਰੱਖਿਆ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਅੱਜ ਵੀ 13 ਫਰਵਰੀ ਦੇ ਫੈਸਲੇ ਨਾਲ ਖੜੇ ਹਾਂ।
ਕਿਸਾਨਾਂ ਦਾ ਕਹਿਣਾ ਹੈ ਕਿ ਕਮੇਟੀ ਨੇ ਸਾਡੀ ਗੱਲ ਸੁਣੀ ਹੈ ਅਤੇ ਉਮੀਦ ਹੈ ਕਿ ਕੋਈ ਹੱਲ ਕੱਢ ਲਿਆ ਜਾਵੇਗਾ। ਐਸਕੇਐਮ ਦੀ ਜਲਦੀ ਹੀ ਮੀਟਿੰਗ ਬੁਲਾ ਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਅੱਗੇ ਕਿਸਾਨਾਂ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਸੰਸਦ ਸੈਸ਼ਨ ਦੇ ਪਹਿਲੇ ਦਿਨ ਤੋਂ ਹੀ ਮਰਨ ਵਰਤ 'ਤੇ ਬੈਠਣਗੇ। ਅਸੀਂ ਹਰਿਆਣਾ ਦੇ ਰਸਤੇ ਦਿੱਲੀ ਜਾਣਾ ਚਾਹੁੰਦੇ ਹਾਂ ਅਤੇ ਕੇਂਦਰ ਤੋਂ ਸਾਡੀਆਂ ਮੰਗਾਂ ਪੂਰੀਆਂ ਕਰਵਾਉਣਾ ਚਾਹੁੰਦੇ ਹਾਂ। ਸਾਡਾ ਅੰਦੋਲਨ 13 ਮੰਗਾਂ ਨੂੰ ਲੈ ਕੇ ਜਾਰੀ ਰਹੇਗਾ।